ਜ਼ਿਲ੍ਹੇ ਵਿੱਚ ਡੇਂਗੂ ਦੇ 7 ਨਵੇਂ ਮਰੀਜ ਮਿਲੇ : ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾਂ ਦੇ ਕੁੱਲ 5135 ਸੈਂਪਲ ਲਏ ਹਨ। ਡੇਂਗੂ ਦੇ 33 ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਨਾਲ 7 ਨਵੇਂ ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾਂ ਦੀ ਗਿਣਤੀ 1702 ਹੋ ਗਈ ਹੋਈ ਹੈ । ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1887 ਨਵੇ ਸੈਂਪਲ ਲੈਣ ਨਾਲ ਅਤੇ 500 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ ਹੈ ਅਤੇ ਨਾ ਹੀ ਕੋਈ ਮੌਤ ਹੈ ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28788 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2083 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30871 ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 943861 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 913581 ਸੈਂਪਲ ਨੈਗਟਿਵ ਹਨ । ਜਦ ਕਿ 3301 ਸੈਂਪਲ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 989 ਹੈ । ਐਕਟਿਵ ਕੇਸਾ ਦੀ ਗਿਣਤੀ 30 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29852 ਹੈ ।

LEAVE A REPLY

Please enter your comment!
Please enter your name here