ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ, ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਦੀ ਲੋੜ: ਵਿਜੈ ਇੰਦਰ ਸਿੰਗਲਾ

ਚੰਡੀਗੜ/ਸੰਗਰੂਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੇ ਉਦਮ ਸਦਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ ਅਤੇ ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲੇ ਸਮਝਦੇ ਹਨ ਜੋ ਉਹਨਾਂ ਨੂੰ ਦੂਜੀ ਵਾਰ ਆਪਣੇ ਪਰਿਵਾਰ ਸਮੇਤ ਸ਼੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਉਹ ਹਜ਼ਾਰਾਂ ਲੋਕਾਂ ਦੀਆਂ ਅਰਦਾਸਾਂ ਅਤੇ ਮਨ ਦੀਆਂ ਭਾਵਨਾਵਾਂ ਲੈ ਕੇ ਚੰਗੇਰੇ ਭਵਿੱਖ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਨ।

Advertisements

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਕੋਰੀਡਾਰ ਖੁੱਲਾ ਰਹਿਣਾ ਚਾਹੀਂਦਾ ਹੈ ਅਤੇ ਹਜ਼ਾਰਾਂ ਲੋਕਾਂ ਦੀ ਅਰਦਾਸ ਕਬੂਲ ਕੀਤੀ ਗਈ ਹੈ ਅਤੇ ਜਿਹੜੇ ਲੋਕ ਬਾਰਡਰ ਤੋਂ ਹੀ ਨਤਮਸਤਕ ਹੁੰਦੇ ਸਨ ਉਹ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਤਮਸਤਕ ਹੋ ਸਕਣਗੇ ਅਤੇ ਆਪਣੀਆਂ ਅਰਦਾਸਾਂ ਕਰ ਸਕਣਗੇ। ਉਨਾਂ ਸੰਗਰੂਰ ਦੇ ਸਮੂਹ ਨਿਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿੰਨਾਂ ਤੋਂ ਲਗਾਤਾਰ ਮਿਲੇ ਸਹਿਯੋਗ ਸਦਕਾ ਹੀ ਉਨਾਂ ਨੂੰ ਇਹ ਵਡਭਾਗਾ ਮੌਕਾ ਨਸੀਬ ਹੋਇਆ ਹੈ। ਉਨਾਂ ਕਿਹਾ ਕਿ ਪਹਿਲਾਂ ਕੋਵਿਡ ਕਰਕੇ ਕੋਰੀਡੋਰ ਬੰਦ ਹੋ ਗਿਆ ਸੀ ਅਤੇ ਹੁਣ ਕੋਰੀਡਾਰ ਖੁੱਲਣ ਨਾਲ ਵੱਡੀ ਗਿਣਤੀ ਵਿੱਚ ਸੰਗਤ ਨੰੂ ਦਰਸ਼ਨ ਦੀਦਾਰ ਦਾ ਮੌਕਾ ਮਿਲੇਗਾ।

LEAVE A REPLY

Please enter your comment!
Please enter your name here