ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਗੁਰਪੁਰਬ ਮੌਕੇ ਦਿੱਤਾ ਵੱਡਾ ਤੋਹਫਾ, ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ

ਦਿੱਲੀ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਦੇਸ਼ ਪ੍ਰਧਾਨ ਮੰਤਰੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਿਸਾਂਨਾ ਨੂੰ ਇੱਕ ਵੱਡਾ ਤੋਹਫਾ ਦਿੰਦੇ ਹੋਏ ਪਿਛਲੇੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਂਦਾ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਇੱਕ ਬਿੱਲ ਸੰਸਦ ਦੇ ਆਗਾਮੀ ਸ਼ੈਸ਼ਨ ਵਿੱਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਨੇ ਇਹ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓੰ ਅਨੁਭਵ ਕੀਤਾ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਅੱਠ ਸਾਲਾਂ ਵਿੱਚ ਕਿਸਾਨਾਂ ਦਾ ਸਸ਼ਕਤੀਕਰਨ ਕਰਨ ਲਈ ਬਹੁਤ ਸਾਰੇ ਕਦਮ ਉਠਾਏ ਹਨ, ਜਿਹਨਾਂ ਵਿੱਚ ਫਸਲ ਬੀਮਾ ਯੋਜਨਾਂ ਅਤੇ ਖੇਤੀ ਬਜਟ ਨੂੰ ਪੰਜ ਗੁਣਾ ਕਰਨਾ ਸ਼ਾਮਿਲ ਹਨ।

Advertisements

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਇਸ ਦੋਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਵਿੱਚ ਬਹੁਤ ਸਾਰੇ ਕਿਸਾਂਨਾਂ , ਕਈ ਸੰਗਠਨਾਂ ਨੇ, ਇਸ ਐਲਾਨ ਦਾ ਸਵਾਗਤ ਕੀਤਾ ਅਤੇ ਸਮਰਥਨ ਕੀਤਾ। ਮੈਂ ਅੱਜ ਇਹਨਾਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹੈ। ਇਸ ਦੋਰਾਨ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਮਾਫੀ ਮੰਗਦਿਆਂ ਹੋਇਆ ਕਿਹਾ ਕਿ ਸ਼ਾਇਦ ਕਿਸਾਨਾਂ ਨੂੰ ਸਮਝਾਉਣ ਵਿੱਚ ਸਾਡੇ ਹੀ ਯਤਨਾਂ ਵਿੱਚ ਕੋਈ ਕਮੀ ਰਹਿ ਗਈ ਹੋਵੇਗੀ। ਇਹ ਵੱਡਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, ”ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਾ ਪਵਿੱਤਰ ਤਿਉਹਾਰ ਹੈ। ਮੈਂ ਦੁਨੀਆ ਦੇ ਸਾਰੇ ਲੋਕਾਂ ਅਤੇ ਸਾਰੇ ਦੇਸ਼ਵਾਸੀਆਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ।

LEAVE A REPLY

Please enter your comment!
Please enter your name here