ਚੰਨੀ ਸਰਕਾਰ ਦੇ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸ਼ਾਸਨ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ: ਸੋਨੀ

ਜਲੰਧਰ (ਦ ਸਟੈਲਰ ਨਿਊਜ਼): ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ। ਉਪ ਮੁੱਖ ਮੰਤਰੀ, ਜਿਨ੍ਹਾਂ ਨਾਲ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਪਰਗਟ ਸਿੰਘ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ., ਵਿਧਾਇਕ ਸੁਸ਼ੀਲ ਰਿੰਕੂ, ਅਵਤਾਰ ਹੈਨਰੀ ਜੂਨੀਅਰ, ਰਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ, ਨੇ ਸਥਾਨਕ ਕਾਂਗਰਸ ਭਵਨ ਵਿਖੇ ਹੋਈ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਉਣ, ਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰਨ, ਲਾਲ ਲਕੀਰ ਦੇ ਅੰਦਰ ਜਾਇਦਾਦਾਂ ਵਾਲੇ ਜ਼ਮੀਨ ਮਾਲਕਾਂ ਨੂੰ ਮਾਲਕਾਨਾ ਦੇ ਹੱਕ ਦੇਣ ਸਮੇਤ ਹੋਰ ਕਈ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਜਦਕਿ ਬਾਕੀ ਵਾਅਦੇ ਪੂਰੇ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

Advertisements

ਸੋਨੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਨੇ ਵਰਕਰਾਂ ਵਿੱਚ ਇੱਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਫੰਡਾਂ ਲਈ ਸਾਰੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਹੁਣ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਹਰ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਦਾ ਰਿਹਾ ਹੈ। ਇਸ ਤੋਂ ਪਹਿਲਾਂ ਸਾਰੇ ਆਗੂਆਂ ਵੱਲੋਂ ਹਰੀਸ਼ ਚੌਧਰੀ ਦਾ ਕਾਂਗਰਸ ਭਵਨ ਵਿਖੇ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।

LEAVE A REPLY

Please enter your comment!
Please enter your name here