2022 ਵਿੱਚ ਪੰਜਾਬ ਵਿੱਚ ਭਾਜਪਾ ਦਾ ਹੀ ਹੋਵੇਗਾ ਸੀਐਮ: ਅਕਾਸ਼ ਕਾਲੀਆ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਸ਼ ਕਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਾਲ ਪਹਿਲਾਂ ਸੋਧ ਕੇ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਲਈ ਅਸੀਂ ਪੰਜਾਬ ਵਾਸੀਆਂ ਦੀ ਤਰਫੋਂ ਆਪ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਉਨ੍ਹਾਂ ਨਰਿੰਦਰ ਮੋਦੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ, ਉਸ ਦਿਨ ਤੋਂ ਉਨ੍ਹਾਂ ਨੇ ਦੇਸ਼ ਦੇ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ। ਆਕਾਸ਼ ਕਾਲੀਆ ਨੇ ਕੇਂਦਰ ਸਰਕਾਰ ਦੇ ਇਸ ਐਲਾਨ ਨੂੰ ਕਿਸਾਨ ਹਿਤੈਸ਼ੀ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਘੋਸ਼ਣਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਕੀਤੀ ਗਈ ਹੈ, ਜੋਕਿ ਜਨਤਾ ਅਤੇ ਕਿਸਾਨਾਂ ਦੇ ਪ੍ਰਤੀ ਪ੍ਰਧਾਨਮੰਤਰੀ ਮੋਦੀ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

Advertisements

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੱਚੇ ਲੋਕਤੰਤਰੀ ਆਗੂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਉਨ੍ਹਾਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂਨੇ ਕਿਹਾ ਕਿ ਇਸਦੇ ਇਲਾਵਾ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਵੀ ਕੇਂਦਰ ਸਰਕਾਰ ਦਾ ਸ਼ਲਾਂਘਾਯੋਗ ਫੈਸਲਾ ਹੈ।ਸੰਗਤਾਂ ਹੁਣ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀਆਂ ਹਨ।ਇਸ ਤਰ੍ਹਾਂ ਕੇਂਦਰ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਦੋ ਤੋਹਫੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਇੱਕ ਵਫ਼ਦ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਨੇਤਾਵਾਂ ਦਾ ਇੱਕ ਪ੍ਰਤੀਨਿਧੀਮੰਡਲ ਰਾਸ਼ਟਰਪਤੀ ਰਾਮਨਾਥ ਕੋਵਿੰਦ,ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਮਿਲਿਆ ਸੀ।ਉਨ੍ਹਾਂ ਨੇ ਉਨ੍ਹਾਂ ਦੇ ਸਾਹਮਣੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ।ਉਨ੍ਹਾਂਨੇ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਭਾਜਪਾ ਦਾ ਸੀਐਮ ਹੋਵੇਗਾ।

LEAVE A REPLY

Please enter your comment!
Please enter your name here