ਪਠਾਨਕੋਟ: ਆਰਮੀ ਦੇ ਇਲਾਕੇ ‘ਚ ਮੋਟਰ ਸਾਈਕਲ ਸਵਾਰਾਂ ਵੱਲੋਂ ਗ੍ਰਨੇਡ ਹਮਲਾ, ਜਾਂਚ ਜਾਰੀ

ਪਠਾਨਕੋਟ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪਠਾਨਕੋਟ ਦੇ ਧੀਰਾ ਪੁਲ ਕੋਲ ਆਰਮੀ ਦੇ ਤ੍ਰਿਵੇਣੀ ਦਵਾਰ ਗੇਟ ‘ਤੇ ਗ੍ਰਨੇਡ ਬਲਾਸਟ ਦੀ ਖ਼ਬਰ ਮਿਲੀ ਹੈ। ਆਰਮੀ ਗੇਟ ‘ਤੇ ਪਹਿਰੇ ‘ਤੇ ਤੈਨਾਤ ਫ਼ੌਜੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮੋਟਰ ਸਾਈਕਲ ਸਵਾਰਾਂ ਵੱਲੋਂ ਆਰਮੀ ਦੇ ਗੇਟ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਫ਼ਿਲਹਾਲ ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਦੱਸ ਦਈਏ ਕਿ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ ‘ਤੇ ਮੌਜੂਦ ਸਨ।

Advertisements

ਫ਼ਿਲਹਾਲ ਪੁਲਿਸ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਪਠਾਨਕੋਟ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗ੍ਰਨੇਡ ਕਿਸ ਨੇ ਸੁੱਟਿਆ।ਦੋਸ਼ੀਆਂ ਨੂੰ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here