ਸਰਕਾਰ ਵਲੋ ਪੰਜਾਬ ਰੋਡਵੇਜ ਦਾ ਭੋਗ ਪਾਉਣ ਦੀ ਫੁਲ ਤਿਆਰੀ : ਕਮਲ ਕੁਮਾਰ


ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ:ਗੌਰਵ ਮੜੀਆ। 21 ਨਵੰਬਰ ਨੂੰ ਪੰਜਾਬ ਰੋਡਵੇਜ਼ ਪਨਬੱਸ/PR“3 ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਲੁਧਿਆਣਾ ਬੱਸ ਸਟੈਂਡ ਵਿਖੇ ਅਹਿਮ ਮੀਟਿੰਗ ਬੁਲਾਈ ਗਈ ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵਲੋ ਕੀਤੀ ਗਈ ਜਿਸ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ 27 ਡਿੱਪੂਆ ਵਲੋ ਹਿਸਾ ਲਿਆ ਗਿਆ ਅਤੇ 23 ਨਵੰਬਰ ਦੀ ਹੋਣ ਵਾਲੀ ਅਣਮਿੱਥੇ ਸਮੇ ਦੀ ਹੜਤਾਲ ਬਾਰੇ ਤਿਆਰੀ ਦੀ ਸਮੀਖਿਆ ਕੀਤੀ ਗਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਸੂਬਾ,ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ 12/10/2021 ਨੂੰ ਮੀਟਿੰਗ ਵਿੱਚ ਮੰਗਾਂ ਦਾ ਹੱਲ ਕੱਢਣ ਲਈ 20 ਦਿਨ ਦਾ ਸਮਾਂ ਮੰਗਿਆ ਸੀ ਪੰਰਤੂ ਅੱਜ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ ਅਤੇ ਨਵੇਂ ਐਕਟ ਨੂੰ 10 ਸਾਲ ਦਾ ਬਣਾਇਆ ਗਿਆ, ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਬੇਬੁਨਿਆਦ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਬੋਰਡ ਅਤੇ ਕਾਰਪੋਰੇਸ਼ਨਾਂ ਨੂੰ ਬਾਹਰ ਕੱਢ ਕੇ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋ ਸਿੱਧਾ ਹੀ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ । ਯੂਨੀਅਨ ਵੱਲੋਂ ਮੰਗ ਹੈ ਕਿ ਪੱਕੇ ਕਰਨ ਦੀ ਪ੍ਰਕਿਰਿਆ ਵਿੱਚ ਸਮਾ ਸੀਮਾ ਹੱਦ 3 ਸਾਲ ਕੀਤੀ ਜਾਵੇ ਅਤੇ ਸਾਰੇ ਵਿਭਾਗਾਂ ਦੇ ਕੰਟਰੈਕਟ, ਆਊਟਸੋਰਸਿੰਗ, ਡੇਲੀਵੇਜਜ਼, ਵਰਕਚਾਰਜ਼, ਇੰਨਲਿਸਟਮਿੰਟ ਕੰਪਨੀਆਂ ਸੁਸਾਇਟੀਆ ਤਹਿਤ ਰੱਖੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦੇ ਦਿੱਤੇ ਨੋਟਿਸ ਦੇ ਅਧਾਰ ਤੇ ਮਿਤੀ 16/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਅਤੇ ਬਾਅਦ ਵਿੱਚ 17/11/2021 ਨੂੰ ਸੈਕਟਰੀ ਟਰਾਂਸਪੋਰਟ ਨਾਲ ਮੀਟਿੰਗ ਦੌਰਾਨ ਹੋਈ ਗੱਲਬਾਤ ਨਾਲ ਇਹ ਗੱਲ ਸਪੱਸ਼ਟ ਹੈ ਕਿ ਮੁਲਾਜ਼ਮਾ ਨੂੰ ਪੰਜਾਬ ਰੋਡਵੇਜ ਵਿੱਚ ਪੱਕਾ ਨਹੀ ਕੀਤਾ ਜਾ ਸਕਦਾ ਇਸ ਗੱਲ ਤੋ ਸਾਬਿਤ ਹੋ ਚੁਕਾ ਹੈ ਕਿ ਸਰਕਾਰ ਪੰਜਾਬ ਰੋਡਵੇਜ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਉਸ ਦਾ ਭੋਗ ਪਾਉਣ ਦੀ ਫੁਲ ਤਿਆਰੀ ਕਰੀ ਬੈਠੀ ਹੈ। ਯੂਨੀਅਨ ਵਲੋਂ ਪੰਜਾਬ ਦੀਆ ਸਮੂਹ ਕਿਸਾਨ ਜਥੇਬੰਦੀਆ ਅਤੇ ਪੰਜਾਬ ਦੀ ਸਮੂਹ ਜਨਤਾ ਨੂੰ ਇਸ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਅਤੇ ਲੋਕਾ ਦੀ ਸੇਵਾ ਕਰਨ ਵਾਲਾ ਮਹਿਕਮੇ ਬਚਾਉਣ ਦੀ ਗੱਲ ਕੀਤੀ ।

Advertisements

ਪੱਕਾ ਕਰਨ ਦੀ ਮੰਗ ਨੂੰ ਲੈ ਕੇ 23 ਨਵੰਬਰ ਦੀ ਅਣਮਿਥੇ ਸਮੇ ਦੀ ਹੜਤਾਲ ਕਰਕੇ 24 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਰੋਸ ਧਰਨਾ ਦੇਣ ਦਾ ਐਲਾਨ

ਇਸ ਮੌਕੇ ਜਲੋਰ ਸਿੰਘ, ਬਲਜਿੰਦਰ ਸਿੰਘ, ਜੋਧ ਸਿੰਘ, ਪ੍ਰਦੀਪ ਕੁਮਾਰ, ਜਗਤਾਰ ਸਿੰਘ, ਸ਼ਿਵ ਕੁਮਾਰ ਨੇ ਦੱਸਿਆ ਕਿ ਸਰਕਾਰ ਨੇ ਫਿਰ 22/11/21 ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣ ਜਾ ਰਹੀ ਹੈ ਜੇਕਰ ਸਰਕਾਰ ਵਲੋ ਪਨਬੱਸ ਵਰਕਰ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੇ ਮੁਲਾਜ਼ਮ ਨੂੰ ਰੈਗੂਲਰ ਨਹੀ ਕੀਤਾ ਗਿਆ ਤਾ ਯੂਨੀਅਨ ਵਲੋ 23/11/21 ਨੂੰ ਅਣਮਿਥੇ ਸਮੇ ਦੀ ਹੜਤਾਲ ਕਰਕੇ ਸਾਰੇ ਸਹਿਰਾ ਵਿੱਚ ਰੋਸ ਮੁਜਾਹਰੇ ਕੀਤੇ ਜਾਣਗੇ ਅਤੇ 24/11/21 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੇ ਰੋਸ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਹੜਤਾਲ ਉਪਰੰਤ ਹੋਣ ਵਾਲੇ ਨੁਕਸਾਨ ਦੀ ਜਿਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ। ਇਸ ਮੌਕੇ ਮੀਤ ਪ੍ਰਧਾਨ ਸਤਨਾਮ ਸਿੰਘ ਸੂਬਾਈ ਆਗੂ ਸਮਸ਼ੇਰ ਸਿੰਘ ਪ੍ਰਧਾਨ ਜਸਵੀਰ ਸਿੰਘ, ਰਮਨਦੀਪ ਸਿੰਘ, ਕੁਲਵੰਤ ਸਿੰਘ, ਆਦਿ ਆਗੂਆਂ ਨੇ ਸਹਿਮਤੀ ਜਤਾਈ ਅਤੇ ਮੰਗਾ ਪੂਰੀਆਂ ਨਾ ਹੋਣ ਤੱਕ ਸ਼ਘੰਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।

LEAVE A REPLY

Please enter your comment!
Please enter your name here