ਪੰਜਾਬ ਦੇ ਰਾਜਪਾਲ ਵਲੋਂ ਮਸ਼ਹੂਰ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਦੁਨੀਆਂ ਭਰ ਵਿੱਚ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ  ਹੈ। ਰਾਜਪਾਲ ਨੇ ਕਿਹਾ ,“ ਬੁੰਲਦ ਆਵਾਜ਼ ਦੀ ਮਲਿਕਾ ਅਤੇ ਲੰਬੀ ਹੇਕ ਵਾਲੀ ਲੋਕ ਗਾਇਕਾ ਦਾ ਦੇਹਾਂਤ ਪੰਜਾਬ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।” ਉਨਾਂ ਕਿਹਾ ਕਿ ਰਾਸ਼ਟਰਪਤੀ ਪ੍ਰਸ਼ੰਸਾ ਪੱਤਰ ਧਾਰਕ, ਕਈ ਕੌਮੀ ਅਤੇ ਕੌਮਾਂਤਰੀ ਸਨਮਾਨਾਂ ਨਾਲ ਨਵਾਜ਼ੀ ਜਾਣ ਵਾਲੀ ਸ੍ਰੀਮਤੀ ਬਾਵਾ ਨੂੰ ਲੋਕ ਗਾਇਕੀ ਦੇ ਖੇਤਰ ਵਿੱਚ ਪਾਏ ਪੂਰਨਿਆਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। 

Advertisements

ਰਾਜਪਾਲ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ, ਸਾਕ-ਸਨੇਹੀਆਂ ਅਤੇ ਕਲਾਕਾਰ ਭਾਈਚਾਰੇ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਵਿਛੜੀ ਰੂਹ ਨੂੰ  ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। 

LEAVE A REPLY

Please enter your comment!
Please enter your name here