ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਭਰੇ ਜਾ ਸਕਦੇ ਫਾਰਮ: ਦਲਜੀਤ ਮਾਂਗਟ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੀਂ ਵੋਟ  ਬਣਵਾਉਣ,  ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਫਾਰਮ ਭਰੇ ਜਾ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਦਲਜੀਤ ਸਿੰਘ ਮਾਂਗਟ ਨੇ ਤਵਲੰਡੀ ਭਾਈ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਂਕਿੰਗ ਕਰਕੇ ਵੋਟਾਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੌਜਵਾਨਾਂ ਤੇ ਦਿਵਿਆਂਗਜ਼ਨਾਂ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਨੋਜਵਾਨ 1 ਜਨਵਰੀ 2022 ਤੱਕ 18 ਸਾਲ ਦੇ ਹੋ ਰਹੇ ਹਨ ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ  ਨੇ ਤਲਵੰਭੀ ਭਾਈ ਅਧੀਨ ਪੈਦੇ ਮੁੱਦਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਮੁੱਦਕੀ, ਸਰਕਾਰੀ ਸੀਨੀਅਰ ਸਕੈਡਰੀ ਸਮਾਰਟ ਸਕੂਲ ਲੜਕੀਆਂ ਮੁੱਦਕੀ,  ਸਰਕਾਰੀ ਪ੍ਰਇਮਰੀ ਸਕੂਲ ਮੁੱਦਕੀ ਚ ਬਣੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਕਮੀਸ਼ਨਰ ਫਿਰੋਜ਼ਪੁਰ ਦਲਜੀਤ ਸਿੰਘ ਮਾਂਗਟ  ਨੇ ਕਿਹਾ ਵੋਟ ਦੀ ਯੋਗ ਢੰਗ ਨਾਲ ਵਰਤੋਂ ਕਰਕੇ ਹੀ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ ਅਤੇ ਵੋਟ ਦੀ ਸਹੀ ਵਰਤੋਂ ਹੀ ਦੇਸ ਨੂੰ ਤਰੱਕੀ ਦੇ ਸਕਦੀ ਹੈ।

Advertisements

ਉਹਨਾਂ ਕਿਹਾ ਕਿ ਵੋਟਰ ਆਨਲਾਈਨ ਫਾਰਮ voterportal.eci.gov.in ਜਾ ਵੋਟਰ ਹੈਲਪ ਲਾਈਨ ਐਪ ਤੇ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੂਥ ਲੈਵਲ, ਚੋਣਕਾਰ ਰਜਿਸਟ੍ਰੇਸ਼ਨ ਜਾਂ  ਜਿਲਾ ਚੋਣ ਅਫ਼ਸਰ ਕੋਲ ਜਾ ਕੇ ਆਪਣੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਮੋਬਾਇਲਾਂ ਚ ਪੀ.ਡਬਲਿਊ.ਡੀ ਐਪ, ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਆਪਣੇ ਮੋਬਾਇਲ ਤੋਂ ਹੀ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਅਕਤੀ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ ਦੇ ਰੂਪ ਵਿੱਚ ਨਾਂ ਦਰਜ ਕਰਨ ਲਈ 6 ਏ, ਵੋਟ ਕੱਟਣ ਲਈ ਫਾਰਮ ਨੰਬਰ 7, ਵੋਟ ਦੇ ਵੇਰਵੇ ਸਬੰਧੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਤਬਦੀਲੀ ਕਰਾਉਣ ਲਈ ਫਾਰਮ ਨੰਬਰ 8 ਓ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਸ ਵੀ ਨੌਜਵਾਨ ਦੀ ਉਮਰ 1-1-2022 ਨੂੰ 18 ਸਾਲ ਦੀ ਜਾਂ ਇਸ ਤੋਂ ਉੱਪਰ ਹੋ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਵੋਟ ਬਣਾਉਣ ਲਈ ਫਾਰਮ ਭਰੇ ਜਾਣੇ ਯਕੀਨੀ ਬਣਾਏ ਜਾਣ। ਇਸ ਮੌਕੇ ਤਹਿਸੀਲਦਾਰ ਫਿਰੋਜ਼ਪੁਰ ਭੁਪਿੰਦਰ ਸਿੰਘ, ਨਾਈਬ ਤਹਿਸੀਲਦਾਰ ਤਲਵੰਡੀ ਭਾਈ ਚਰਨਜੀਤ ਕੌਰ, ਸੁਪਰਡੈਟ ਗਰੇਡ-1 ਜੋਗਿੰਦਰ ਸਿੰਘ, ਕੁਲਦੀਪ ਸਿੰਘ ਰਜਿਸਟਰੀ ਕਲਰਕ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here