ਜ਼ਿਲ੍ਹੇ ਵਿੱਚ ਡੇਂਗੂ ਦੇ 2 ਪਾਜੇਟਿਵ ਮਰੀਜ ਅਤੇ ਕੋਰੋਨਾ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ: ਡਾ. ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਸਿਵਲ ਸਰਜਨ ਡਾ. ਪਰਮਿੰਦਰ ਕੌਰ ਜੀ ਨੇ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1912 ਨਵੇ ਸੈਪਲ ਲੈਣ  ਨਾਲ ਅਤੇ 743  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ  ਨਵਾਂ ਪਾਜੇਟਿਵ ਮਰੀਜ ਨਹੀਂ ਆਇਆ ਹੈ ਅਤੇ ਨਾ ਕੋਈ ਮੌਤ ਹੋਈ ਹੈ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28799 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2086 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30885 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 948578 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 919831 ਸੈਪਲ  ਨੈਗਟਿਵ ਹਨ ।  ਜਦ ਕਿ 1755 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 991 ਹੈ । ਐਕਟਿਵ ਕੇਸਾ ਦੀ ਗਿਣਤੀ  25 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29869 ਹੈ । 

Advertisements

ਅੱਜ ਡੇਂਗੂ  ਦੇ 2 ਨਵੇ ਪਾਜੇਟਿਵ ਮਰੀਜ- ਕੁੱਲ ਮਰੀਜਾਂ ਦੀ ਗਿਣਤੀ 1715 ਹੋਈ- ਸਿਵਲ ਸਰਜਨ, ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ ਡੇਂਗੂ ਦੇ ਸ਼ੱਕੀ ਮਰੀਜਾ ਦੇ ਕੁੱਲ 5185  ਸੈਪਲ ਲਏ ਹਨ। ਅੱਜ ਡੇਗੂ ਦੇ 25  ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 2 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1715 ਹੋ ਗਈ ਹੋਈ ਹੈ ।

LEAVE A REPLY

Please enter your comment!
Please enter your name here