Monday, October 19, 2026
Home Chandigarh ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ:...

ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਓ.ਪੀ. ਸੋਨੀ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ ‘ਤੇ ਇਕ ਵਿਸੇਸ ਮੀਟਿੰਗ ਕੀਤੀ। ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਮੁਲਾਜਮ ਯੂਨੀਅਨਾਂ ਦੀਆਂ ਵੱਖ-ਵੱਖ ਸ੍ਰੇਣੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੁਲਾਜਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਉਨਾਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ । ਉਨਾਂ ਦੱਸਿਆ ਕਿ ਮੁਲਾਜਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮਿਤੀ 23 ਨਵੰਬਰ 2021 ਨੂੰ ਦੁਪਹਿਰ 12 ਵਜੇ ਇੱਕ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ਵਿੱਚ ਸਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਮੰਗਾਂ ਦੀ ਪੂਰਤੀ ਵਿੱਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ।

Advertisements

ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸਕਿਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜੋ ਕਰਮਚਾਰੀ ਆਪਣੀ ਡਿਊਟੀ ਕੁਸਲਤਾ ਨਾਲ ਨਿਭਾਉਣ। ਉਨਾਂ ਧਰਨਾਕਾਰੀ ਮੁਲਾਜਮ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ ਕਿਉਂਕਿ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਐਮ.ਡੀ. ਪੀਐਚਐਸਸੀ ਭੁਪਿੰਦਰ ਸਿੰਘ, ਐਮ.ਡੀ. ਐਨਐਚਐਮ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅੰਦੇਸ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਓ.ਪੀ.ਗੋਜਰਾ ਹਾਜਰ ਹੋਏ।

LEAVE A REPLY

Please enter your comment!
Please enter your name here