ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਆਯੋਜਿਤ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।  ਇਸ ਮੌਕੇ ਸੁਰਿੰਦਰ ਸਿੰਘ ਸਹੋਤਾ ਏ.ਜੀ.ਐਮ.ਆਰ.ਬੀ.ਆਈ. ਚੰਡੀਗੜ੍ਹ, ਲੀਡ ਬੈਂਕ ਮੈਨੇਜਰ ਮਲਕੀਅਤ ਸਿੰਘ, ਸ਼. ਕੁਲਵੰਤ ਸਿੰਘ ਜੇ.ਡੀ.ਡੀ.ਐਲ.ਜੀ ਫਿਰੋਜ਼ਪੁਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ  ਜਸਵੰਤ ਸਿੰਘ  ਮੌਜੂਦ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਦਾ ਰੀਵਿਊ ਕੀਤਾ ਗਿਆ।  ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। 

Advertisements

ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ, ਮੁਰਗ਼ੀ ਪਾਲਨ, ਮਧੂ ਮੱਖੀ ਪਾਲਨ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਸਾਰੇ ਬੈਂਕਾਂ ਅਤੇ ਸਬੰਧਿਤ ਵਿਭਾਗਾਂ ਨੂੰ ਬੈਂਕਾਂ ਦੇ ਨਾਲ-ਨਾਲ ਰਾਜ ਵਿਭਾਗ ਵੱਲੋਂ ਚਲਾਈ ਜਾ ਰਹੀ ਸਮਾਜਿਕ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਰਜਿੰਦਰ ਚਰਾਇਆ ਡਾਇਰੈਕਟਰ ਆਰਸੇਟੀ, ਜ਼ੀਰਾ, ਸ਼.ਚਰਨਜੀਤ ਸਿੰਘ ਸਟੇਟ ਕੋਆਰਡੀਨੇਟਰ ਆਰਸੇਟੀ ਸਮੇਤ ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here