ਡੇਰਾ ਬਾਬਾ ਨਾਨਕ ਵਿੱਚ ਬਣੇਗੀ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ/ ਅੰਮਿ੍ਤਸਰ (ਦ ਸਟੈਲਰ ਨਿਊਜ਼)। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਦੇ ਪਤੀ ਕਿਰਪਾਲ ਬਾਵਾ ਅਤੇ ਧੀ ਗਲੋਰੀ ਬਾਵਾ ਨਾਲ ਦੁੱਖ ਸਾਂਝਾ ਕੀਤਾ। ਰੰਧਾਵਾ ਨੇ ਐਲਾਨ ਵੀ ਕੀਤਾ ਕਿ ਡੇਰਾ ਬਾਬਾ ਨਾਨਕ ਵਿੱਚ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ ਬਣੇਗੀ ਕਿਉਂਜੋ ਉਹ ਇਸ ਹਲਕੇ ਦੀ ਨੂੰਹ ਸੀ। ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਬਾਵਾ ਪਰਿਵਾਰ ਦੇ ਮੈਂਬਰ ਰਿਦਾਨ, ਪੂਰਵਾ ਤੇ ਰਿਸ਼ਭ, ਉੱਘੀ ਮੰਚ ਸੰਚਾਲਿਕਾ ਸਤਿੰਦਰ ਸੱਤੀ, ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿਲ ਵੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here