ਭਾਜਪਾ ਦੇ ਸੰਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਵੱਲੋਂ ਜਾਨੋਂ ਮਾਰਨ ਦੀ ਮਿਲੀ ਧਮਕੀ

ਦਿੱਲੀ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਨੂੰ ਦੱਸਿਆ ਕਿ ਅਤੇ ਦੋਸ਼ ਲਾਇਆ ਹੈ ਕਿ ਉਸ ਨੂੰ ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਦੇ ਅਨੁਸਾਰ, ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Advertisements

ਦੱਸ ਦਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲੀ ਹੈ। ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ‘ਆਈਐਸਆਈਐਸ ਕਸ਼ਮੀਰ’ ਤੋਂ ਧਮਕੀ ਭਰਿਆ ਮੇਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਹਾਨ ਨੇ ਦੱਸਿਆ ਕਿ ਗੰਭੀਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ। ਜਿਸਦੇ ਕਾਰਣ ਹੁਣ ਗੰਭੀਰ ਦੇ ਘਰ ਦੇ ਬਾਹਰ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।

LEAVE A REPLY

Please enter your comment!
Please enter your name here