ਜਲੰਧਰ: ਨਕੋਦਰ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, 1 ਵਿਅਕਤੀ ਦੀ ਮੌਤ, 3 ਗੰਭੀਰ ਜ਼ਖ਼ਮੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਜਲੰਧਰ ‘ਚ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Advertisements

ਹਾਦਸਾ ਸਵੇਰ ਦਾ ਦੱਸਿਆ ਜਾ ਰਿਹਾ ਹੈ ਜਦੋਂ ਆਟੋ ‘ਚ ਸਵਾਰ ਕੁਝ ਲੋਕ ਲਾਂਬੜਾ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਆਟੋ ਨੂੰ ਜ਼ੋਰਦਾਰਟੱਕਰ ਮਾਰ ਦਿੱਤੀ। ਦੱਸ ਦੇਈਏ ਕਿ ਇਹ ਹਾਦਸਾ ਜਲੰਧਰ ਨਕੋਦਰ ਹਾਈਵੇ ‘ਤੇ ਵਾਪਰਿਆ ਹੈ। ਹਾਦਸੇ ‘ਚ ਆਟੋ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਸਵਾਰੀਆਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ, ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ।

LEAVE A REPLY

Please enter your comment!
Please enter your name here