ਜ਼ਿਲ੍ਹੇ ਵਿੱਚ ਕੋਰੋਨਾ ਦੇ 13 ਅਤੇ ਡੇਂਗੂ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ: ਡਾ.ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1400 ਨਵੇ ਸੈਪਲ ਲੈਣ ਨਾਲ ਅਤੇ 1842 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 13 ਨਵੇਂ ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28815 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2086 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30901 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 951501 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 923347 ਸੈਪਲ ਨੈਗਟਿਵ ਹਨ, ਜਦ ਕਿ 1146 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 991 ਹੈ । ਐਕਟਿਵ ਕੇਸਾ ਦੀ ਗਿਣਤੀ 36 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29874 ਹੈ । 

Advertisements
  • ਅੱਜ ਡੇਂਗੂ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ –  ਸਿਵਲ ਸਰਜਨ 

ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ ਡੇਂਗੂ ਦੇ ਸ਼ੱਕੀ ਮਰੀਜਾ ਦੇ ਕੁੱਲ 5217  ਸੈਪਲ ਲਏ ਹਨ। ਅੱਜ ਡੇਗੂ ਦੇ 5  ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ ਡੇਂਗੂ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ ਆਇਆ ਹੈ। ਕੁੱਲ ਕੇਸਾ ਦੀ ਗਿਣਤੀ 1721 ਹੈ ।

LEAVE A REPLY

Please enter your comment!
Please enter your name here