ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਤੇ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਹੋਵੇਗੀ : ਮੇਅਰ ਸੁਰਿੰਦਰ ਕੁਮਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਤੇ ਭਰਤੀ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਮੇਅਰ ਸੁਰਿੰਦਰ ਕੁਮਾਰ ਦਿੱਤੀ। ਉਨਾਂ ਨੇ ਦੱਸਿਆ ਕਿ ਇਸ ਲਈ ਆਨਲਾਈਨ ਦਰਖਾਸਤਾ ਪ੍ਰਾਪਤ ਕੀਤੀਆ ਜਾ ਰਹੀਆ ਹਨ। ਕੋਈ ਵੀ ਵਿਅਕਤੀ ਕਿਸੇ ਹੋਰ ਵਿਧੀ ਰਾਹੀਂ ਦਰਖਾਸਤਾ ਨਹੀਂ ਭੇਜ਼ ਸਕਦਾ । ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਜਾ ਰਹੀ ਹੈ।

Advertisements

ਉਹਨਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਉਹਨਾਂ ਸ਼ਰਾਰਤੀ ਅਨਸਰਾਂ ਜੋ ਪੈਸੇ ਲੈ ਕੇ ਨੌਕਰੀ ਲਗਵਾਉਣ ਦਾ ਝਾਂਸਾ ਦਿੰਦੇ ਹਨ ਨਾਲ ਸੰਪਰਕ ਨਾ ਕੀਤਾ ਜਾਵੇ ਕਿਸੇ ਵੀ ਵਿਅਕਤੀ ਨੂੰ ਕੋਈ ਪੈਸਾ ਨੌਕਰੀ ਪ੍ਰਾਪਤ ਕਰਨ ਦੀ ਇਵਜ ਵਿਚ ਨਾ ਦਿੱਤਾ ਜਾਵੇ। ਅਜਿਹਾ ਕਰਕੇ ਆਮ ਪਬਲਿਕ ਨੂੰ ਨਗਰ ਨਿਗਮ ਹੁਸ਼ਿਆਰਪੁਰ ਨਾਲ ਸਹਿਯੋਗ ਕਰਨ ਦੀ ਪੁਰਜੋਰ ਅਪੀਲ ਕੀਤੀ।

LEAVE A REPLY

Please enter your comment!
Please enter your name here