11 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ: ਸੀਜੇਐੱਮ

ਜਲੰਧਰ (ਦ ਸਟੈਲਰ ਨਿਊਜ਼)।  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ  ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ 11 ਦਸੰਬਰ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ  ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ  ਦੇ  ਸਮਝੌਤਾ  ਹੋ  ਸਕਣ  ਵਾਲੇ  ਕੇਸਾਂ  ਅਤੇ  ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਜਾ ਰਿਹਾ ਹੈ।

Advertisements

ਇਸ ਸੰਬੰਧੀ ਜਾਣਕਾਰੀ ਸੀ.ਜੇ.ਐੱਮ.-ਕਮ-ਸਕੱਤਰ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਕਲਪੀ ਝਗੜਾ ਨਿਵਾਰਣ ਕੇਂਦਰ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਬੈਂਕ, ਮੋਬਾਈਲ ਕੰਪਨੀ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਕੋਰਟਾਂ ਵਿੱਚ ਚਲਦੇ ਕੇਸਾਂ ਵਿੱਚ ਸੰਬੰਧਤ ਧਿਰਾਂ ਦੇ ਨਾਲ ਰਾਜ਼ੀਨਾਮੇ ਰਾਹੀਂ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਫੈਸਲੇ ਕਰਵਾਉਣ ਅਤੇ ਅਜਿਹੇ ਪ੍ਰੀ-ਲਿਟੀਗੇਟਿਵ ਕੇਸ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਹੋਏ ਹਨ, ਉਨ੍ਹਾਂ ਕੇਸਾਂ ਦਾ ਵੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਕੇਸ ਉਨ੍ਹਾਂ ਨੂੰ ਭੇਜਣ ਤਾਂ ਜੋ ਅਜਿਹੇ ਕੇਸਾਂ ਦਾ ਨਿਪਟਾਰਾ ਵੀ 11 ਦਸੰਬਰ ਦੀ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ  ਨੇ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਚੈੱਕ ਬਾਊਂਸ ਦੇ ਮਾਮਲੇ ਅਤੇ ਫੌਜਦਾਰੀ ਦੇ ਰਾਜ਼ੀਨਾਮਾ ਹੋ ਸਕਣ ਵਾਲੇ ਕੇਸ ਸੁਣਵਾਈ ਲਈ ਰੱਖੇ ਜਾਣਗੇ। ਉਨ੍ਹਾਂ ਆਮ ਨਾਗਰਿਕਾਂ ਨੂੰ ਆਪਣੇ ਅਦਾਲਤੀ ਕੇਸਾਂ ਦਾ  ਨਿਪਟਾਰਾ ਇਸ ਲੋਕ ਅਦਲਾਤ ਰਾਹੀਂ ਕਰਵਾਉਣ ਲਈ ਸੰਬੰਧਤ ਅਦਲਾਤ ਨੂੰ ਦਰਖਾਸਤ ਦੇਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here