ਟੈਕਸ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਸੰਦੀਪ ਕੈਹੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਟੈਕਸ ਬਾਰ ਐਸੋਸੀਏਸ਼ਨ ਦੇ ਲਗਾਤਾਰ ਅੱਠ ਸਾਲ ਤੋਂ ਪ੍ਰਧਾਨ ਬਣਦੇ ਆ ਰਹੇ ਐਡਵੋਕੇਟ ਸੰਦੀਪ ਕੈਹੜ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਮਨੀਸ਼ ਸਿਸੋਦੀਆ ਉਪ ਮੁੱਖ ਮੰਤਰੀ ਦਿੱਲੀ ਨੇ ਪਾਰਟੀ ਵਿੱਚ ਜੁਆਇਨ ਕਰਵਾਇਆ। ਸੰਦੀਪ ਕੈਹਡ ਜੋ ਕਿ ਹੁਸ਼ਿਆਰਪੁਰ ਦੇ ਪ੍ਰਸਿੱਧ Kehar ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਬਜ਼ੁਰਗ ਆਜ਼ਾਦੀ ਘੁਲਾਟੀਏ ਰਹੇ ਹਨ। ਉਹ ਪਿਛਲੇ ਤੀਹ ਸਾਲ ਤੋਂ ਹੁਸ਼ਿਆਰਪੁਰ ਵਿਚ ਬਤੌਰ ਵਕੀਲ ਲੋਕਾਂ ਵਿੱਚ ਵਿਚਰ ਰਹੇ ਹਨ । ਇਸ ਦੇ ਨਾਲ ਹੀ ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਕੋ-ਆਪਟਿਡ ਮੈਂਬਰ ਵੀ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੁਆਰਾ ਦਿੱਲੀ ਵਿੱਚ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਿਸ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਬ੍ਰਹਮ ਸ਼ੰਕਰ ਜਿੰਪਾ ਹਲਕਾ ਇੰਚਾਰਜ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਲਈ ਵਿਚਾਰ ਵਿਮਰਸ਼ ਕੀਤਾ, ਜਿਸ ਉਪਰੰਤ ਬ੍ਰਹਮ ਸ਼ੰਕਰ ਜਿੰਪਾ ਨੇ ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਦੁਆਰਾ ਪਾਰਟੀ ਵਿੱਚ ਜੁਆਇਨ ਕਰਵਾਇਆ।

Advertisements

ਇਸ ਮੌਕੇ ਆਮ ਆਦਮੀ ਪਾਰਟੀ ਲੋਕ ਸਭਾ ਇੰਚਾਰਜ ਹਰਮਿੰਦਰ ਸਿੰਘ ਬਖਸ਼ੀ, ਬ੍ਰਹਮ ਸ਼ੰਕਰ ਜਿੰਪਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਹੁਸ਼ਿਆਰਪੁਰ ,ਹੁਸ਼ਿਆਰਪੁਰ ਨਗਰ ਪਾਲਿਕਾ ਦੇ ਸਾਬਕਾ ਪ੍ਰਧਾਨ ਅਜੈ ਮੋਹਨ ਬੱਬੀ ,ਸੈਕਟਰੀ ਕਰਮਜੀਤ ਕੌਰ, ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਮਰਜੋਤ ਸਿੰਘ ਸੈਣੀ , ਸਤਵੰਤ ਸਿੰਘ ਸਿਆਣ ਸਟੇਟ ਜੁਆਇੰਟ ਸੈਕਟਰੀ ਬੁੱਧੀਜੀਵੀ ਸੈੱਲ ਮੌਜੂਦ ਸਨ ।

LEAVE A REPLY

Please enter your comment!
Please enter your name here