ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਵੱਲੋਂ ਸਰਕਾਰੀ ਸਕੂਲ ਵਿਖੇ ਸਮਾਗਮ ਮਿਤੀ 26 ਨਵੰਬਰ ਨੂੰ: ਪ੍ਰੋ ਬਹਾਦਰ ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਦਾ ਚਾਨਣ ਦੇਣ ਦੇ ਖੇਤਰ ਵਿਚ ਸੇਵਾ ਕਰ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ.ਕੇ ਵਲੋਂ ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਦੇ ਪ੍ਰੀਤ ਨਗਰ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਝੂਘੀ ਝੋਪੜੀਆਂ ਵਿਚ ਰਹਿ ਰਹੇ ਲੋਕਾਂ ਦੇ ਜੀਵਨ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇੰਗਲੈਂਡ ਨਿਵਾਸੀ, ਟਰੱਸਟ ਦੇ ਚੇਅਰਮੈਨ ਸਰਦਾਰ ਰਣਜੀਤ ਸਿੰਘ ਓ ਬੀ ਈ , ਜੇ ਐਸ ਆਹਲੂਵਾਲੀਆ ਅਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਲਾਨਾ ਸਮਾਗਮ ਦੇ ਮੁੱਖ ਮਹਿਮਾਨ ਸਰਦਾਰ ਪ੍ਰਗਟ ਸਿੰਘ ਜੀ ਕੈਬਨਿਟ ਮੰਤਰੀ ਪੰਜਾਬ ਸਰਕਾਰ ਹੋਣਗੇ ਅਤੇ ਸੰਦਰ ਸਾਮ ਅਰੋੜਾ ਸਾਬਕਾ ਕੈਬਨਿਟ ਮੰਤਰੀ ਅਤੇ ਸਰਦਾਰ ਦਲਜੀਤ ਸਿੰਘ ਸਹੋਤਾ ਮੈਂਬਰ ਐਨ ਆਰ ਆਈ ਕਮਿਸ਼ਨਰ ਪੰਜਾਬ ਵਿਸ਼ੇਸ਼ ਮਹਿਮਾਨ ਹੋਣਗੇ।

Advertisements

ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਟਰੱਸਟ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੀ ਵੰਡੀਆਂ ਜਾਣਗੀਆਂ । ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ । ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਸ ਵੱਲੋਂ ਗੁਰੂ ਨਾਨਕ ਪਵਿੱਤਰ ਜੰਗਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ ਲੱਗਭੱਗ 40 ਕਿਸਮ ਦੇ 550 ਪੋਦੇ ਲਗਾਏ ਗਏ ਸਨ ਹੁਣ ਦੇਸੀ ਦਵਾਈਆਂ ਨਾਲ ਸਬੰਧਤ ਹੋਰ ਪੋਦੇ ਲਗਾਏ ਜਾਣਗੇ ਉਨ੍ਹਾਂ ਨੇ ਸੋਨਾਲੀਕਾ ਵੈਲਫੇਅਰ ਸੁਸਾਇਟੀ ਅਤੇ ਪਿੰਡ ਅੱਜੋਵਾਲ ਦੀ ਸਮੂਹ ਪੰਚਾਇਤ ਦਾ ਇਸ ਮਹਾਨ ਸੇਵਾ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

LEAVE A REPLY

Please enter your comment!
Please enter your name here