ਗੁਰੂਹਰਸਹਾਏ ਹਲਕੇ ਲਈ 10 ਕਰੋੜ ਮਿਲਣਗੇ, ਪੰਜੇ ਕੇ ਉਤਾੜ ਨੂੰ ਬਣਾਵਾਂਗੇ ਸਬ ਤਹਿਸੀਲ: ਚੰਨੀ

ਗੁਰੂਹਰਸਹਾਏ (ਫਿਰੋਜ਼ਪੁਰ) (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨ੍ਹੀ ਨੇ ਇੱਥੇ ਗੁਰੂਹਰਸਹਾਏ ਹਲਕੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਨਾਲ ਜ਼ੋੜਨ ਲਈ ਇੱਥੇ ਆਈਟੀਆਈ ਕਾਲਜ ਖੋਲਣ ਦਾ ਐਲਾਣ ਵੀ ਕੀਤਾ ਜਦ ਕਿ ਉਨ੍ਹਾਂ ਨੇ ਸਬ ਡਵੀਜਨ ਗੁਰੂਹਰਸਹਾਏ ਦੀ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ। 

Advertisements

ਸਰਹੱਦੀ ਇਲਾਕੇ ਦੀ ਇਕ ਹੋਰ ਮੰਗ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਜਮੀਨਾਂ ਦੀਆਂ ਜ਼ੋ ਰਜੀਸਟਰੀਆਂ ਰੱਦ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਏਗੀ। ਮੁੱਖ ਮੰਤਰੀ ਨੇ ਇਸ ਮੌਕੇ ਬੋਲਦਿਆਂ ਫਸਲਾਂ ਦੇ ਪਿੱਛਲੇ ਦਿਨੀਂ ਹੋਏ ਨੁਕਸਾਨ ਦੇ ਜਲਦ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਸੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਉਸੇ ਅਨੁਸਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ। ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ 6 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਲਾਇਨ ਤੇ ਬਣੇ ਸਕਾਈ ਵਾਕ ਬ੍ਰਿਜ ਦਾ ਉਦਘਾਟਨ ਵੀ ਕੀਤਾ ਗਿਆ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸੌਖ ਹੋਵੇਗੀ।

ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਲਏ ਗਏ ਲੋਕ ਪੱਖੀ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਵਿਅਕਤੀ ਨੂੰ ਧਿਆਨ ਵਿਚ ਰੱਖਦਿਆਂ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਸਤੀ ਬਿਜਲੀ, ਪੀਣ ਦੇ ਪਾਣੀ ਦੇ ਬਿਲ੍ਹਾਂ ਵਿਚ ਰਿਆਇਤ, ਡੀਜਲ ਪੈਟਰੋਲ ਦੇ ਰੇਟਾਂ ਵਿਚ ਕਮੀ ਵਰਗੇ ਫੈਸਲਿਆਂ ਨਾਲ ਰਾਜ ਦੇ ਹਰ ਇਕ ਬਸਿੰਦੇ ਨੂੰ ਲਾਭ ਹੋਇਆ ਹੈ। ਆਪਣੀ ਸਰਕਾਰ ਦੀਆਂ ਅਗਾਮੀ ਤਰਜੀਹਾਂ ਦਾ ਜਿਕਰ ਕਰਦਿਆਂ ਸ: ਚੰਨੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੈਕਟਰ ਦੀ ਮਜਬੂਤੀ ਉਨ੍ਹਾਂ ਦਾ ਅਗਲਾ ਟੀਚਾ ਹੈ। ਉਨ੍ਹਾਂ ਨੇ ਰਾਜ ਦੇ ਸੋਮਿਆਂ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿਚ ਹੁਣ ਆਮ ਲੋਕਾਂ ਦਾ ਰਾਜ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਆਪਣੀ ਪੁਰਾਣੀ ਸਾਂਝ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਰਾਜ ਸੂਚਨਾ ਕਮਿਸਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ, ਸ੍ਰੀ ਕੇਕੇ ਯਾਦਵ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਫਿਰੋਜਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ, ਫਾਜ਼ਿਲਕਾ ਦੇ ਐਸਐਸਪੀ ਸ: ਹਰਮਨਬੀਰ ਸਿੰਘ ਗਿੱਲ, ਰਘੁਮੀਤ ਸਿੰਘ ਸੋਢੀ, ਗੁਰੂਹਰਦੀਪ ਸਿੰਘ ਸੋਢੀ, ਵੇਦ ਪ੍ਰਕਾਸ਼ ਚੇਅਰਮੈਨ ਮਾਰਕਿਟ ਕਮੇਟੀ, ਨਛੱਤਰ ਵਾਈਸ ਚੇਅਰਮੈਨ ਬਲਾਕ ਸੰਮਤੀ, ਸੋਹਣ ਸਿੰਘ ਚੇਅਰਮੈਨ ਬਲਾਕ ਸੰਮਤੀ ਗੁਰੂਹਰਸਹਾਏ, ਦਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਗੀਚਾ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਵਤਾਰ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਮਮਦੋਟ, ਰਵੀ ਦੱਤ ਚਾਵਲਾ ਚੇਅਰਮੈਨ ਮਾਰਕਿਟ ਕਮੇਟੀ ਮਮਦੋਟ, ਸੁਰਜੀਤ ਫੁੱਲਰਵੱਨ ਵਾਈਸ ਚੇਅਰਮੈਨ, ਪੀਏ ਅੰਮ੍ਰਿਤਪਾਲ, ਨਸੀਬ ਸੰਧੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਲਕਾ ਯੂਥ ਕਾਂਗਰਸ ਪ੍ਰਧਾਨ ਵਿੱਕੀ ਸਿੱਧੂ, ਵਿੱਕੀ ਨਰੁਲਾ, ਅੰਮ੍ਰਿਤ ਵੋਹਰਾ, ਰਵੀ ਸ਼ਰਮਾ, ਪਾਲਾ ਬੱਟੀ, ਹੰਸ ਰਾਜ ਬੱਟੀ, ਅਮਰਜੀਤ ਘਾਰੂ, ਆਤਮਜੀਤ ਡੇਵਿਡ ਨਗਰ ਕੌਂਸਲ ਪ੍ਰਧਾਨ ਸਮੇਤ ਹਲਕੇ ਦੇ ਸਰਪੰਚ, ਪੰਚ, ਅਹੁਦੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਹਾਜਰ ਸਨ।

LEAVE A REPLY

Please enter your comment!
Please enter your name here