ਜ਼ਿਲ੍ਹੇ ਵਿੱਚ ਕੋਰੋਨਾ ਦਾ 1 ਅਤੇ ਡੇਂਗੂ ਦੇ 3 ਨਵੇ ਪਾਜੇਟਿਵ ਮਰੀਜ: ਡਾ.ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਸਿਵਲ ਸਰਜਨ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1380 ਨਵੇ ਸੈਪਲ ਲੈਣ  ਨਾਲ ਅਤੇ 1040 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28816 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2086 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30902 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 952881 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 924386 ਸੈਪਲ  ਨੈਗਟਿਵ ਹਨ , ਜਦ ਕਿ 1486 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 991 ਹੈ । ਐਕਟਿਵ ਕੇਸਾ ਦੀ ਗਿਣਤੀ  33 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29878 ਹੈ । 

Advertisements

** ਅੱਜ ਡੇਂਗੂ ਦੇ 03 ਨਵੇਂ ਪਾਜੇਟਿਵ ਮਰੀਜ ਨਹੀਂ –  ਸਿਵਲ ਸਰਜਨ 

ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ ਡੇਂਗੂ ਦੇ ਸ਼ੱਕੀ ਮਰੀਜਾ ਦੇ ਕੁੱਲ 5223  ਸੈਪਲ ਲਏ ਹਨ। ਅੱਜ ਡੇਗੂ ਦੇ 6 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ ਡੇਂਗੂ ਦੇ 3 ਨਵੇਂ ਪਾਜੇਟਿਵ ਮਰੀਜ ਆਏ ਹਨ । ਕੁੱਲ ਕੇਸਾ ਦੀ ਗਿਣਤੀ 1724 ਹੋ ਗਈ ਹੈ ।

LEAVE A REPLY

Please enter your comment!
Please enter your name here