ਮੁੱਖ ਮੰਤਰੀ ਚੰਨੀ ਦੀ ਵਿਕਾਸਸ਼ੀਲ ਸੋਚ ਕਾਰਨ ਸੂਬੇ ਦਾ ਹੋਇਆ ਸਰਬਪੱਖੀ ਵਿਕਾਸ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਰਵਾਉਂਦੇ ਹੋਏ ਹਰ ਵਰਗ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਅਹਿਮ ਘੋਸ਼ਣਾਵਾਂ ਤੋਂ ਸੂਬਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਇਸ ਦਾ ਫਾਇਦਾ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਤੱਕ ਪਹੁੰਚਿਆ ਹੈ। ਉਹ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਚੌੜੀ ਹੋਣ ਵਾਲੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 2 ਕਰੋੜ 33 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਸੜਕ ਦੀ ਚੌੜਾਈ 10 ਫੁੱਟ ਤੋਂ ਵੱਧ ਕੇ 14 ਫੁੱਟ ਕੀਤੀ ਜਾ ਰਹੀ ਹੈ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਗੁਜ਼ਰਨ ਵਾਲੀ ਸੜਕ ਦੀਆਂ ਬਰਮਾਂ ’ਤੇ ਇੰਟਰਲਾਕਿੰਗ ਟਾਈਲਾਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸੜਕ ਦੀ ਮਜ਼ਬੂਤੀ ਬਰਕਰਾਰ ਰਹੇ। ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸਸ਼ੀਲ ਸੋਚ ਦੇ ਚੱਲਦਿਆਂ ਸੂਬੇ ਦਾ ਸਰਬਪੱਖੀ ਵਿਕਾਸ ਹੋ ਪਾਇਆ ਹੈ ਅਤ ਇਹ ਕੰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਸ਼ੇਸ਼ਕਰ ਪਿੰਡਾਂ ਵਿਚ ਵਿਕਾਸ ਦੇ ਲਿਹਾਜ਼ ਨਾਲ ਕੋਈ ਕਮੀ ਨਹੀਂ ਰਹਿਣ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਵਿਚ ਹੋਰ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਹੁਣ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਦੇ ਤੌਰ ’ਤੇ ਪੇਸ਼ ਕੀਤਾ ਜਾਵੇਗਾ।

Advertisements

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੂਰੇ ਉਤਰੀ ਖੇਤਰ ਦੇ ਮੁਕਾਬਲੇ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰ੍ਹਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਦੇ ਮੁਕਾਬਲੇ ਸਭ ਤੋਂ ਸਸਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਹੀ ਸੂਬੇ ਵਿਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨਕੇਲ ਪਾ ਚੁੱਕੀ ਹੈ। ਉਨ੍ਹਾਂ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਕਈ ਲੋਕ ਹਿਤੈਸ਼ੀ ਪਹਿਲਕਦਮੀਆਂ ਬਾਰੇ ਦੱਸਦਿਆਂ ਕਿਹਾ ਕਿ ਬਿਜਲੀ ਦੇ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ, ਘਰੇਲੂ ਉਪਭੋਗਤਾਵਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈ ਗਈ, ਪੇਂਡੂ ਹਲਕੇ ਵਿਚ ਮੋਟਰਾਂ ਦੇ ਬਿੱਲ ਦੇ ਸਬੰਧ ਵਿਚ 1200 ਕਰੋੜ ਰੁਪਏ ਮੁਆਫ਼ ਕੀਤੇ ਗਏ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦਾ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ਕਰ ਦਿੱਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਪਹੁੰਚਿਆ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਡੀ.ਓ. ਪੀ.ਡਬਲਯੂ.ਡੀ. ਗੁਰਮੀਤ ਸਿੰਘ, ਸਰਪੰਚ ਕੁਲਦੀਪ ਅਰੋੜਾ, ਪੰਚ ਵਿਨੇ ਕੁਮਾਰ, ਸ਼ਵੇਤਾ ਗ੍ਰੋਹਿਤ, ਵਿਮਲ ਕੁਮਾਰ, ਜਸਵਿੰਦਰ ਕੌਰ, ਵਿਜੇ ਗੋਹਿਲ, ਰਾਜੀਵ ਗੋਹਿਲ, ਕਰਨੈਲ ਸਿੰਘ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਬਲਜਿੰਦਰ ਕੁਮਾਰ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਸਰਪੰਚ ਯਸ਼ਪਾਲ ਸਿੰਘ, ਜਗਦੀਸ਼ ਲਾਲ, ਸਰਬਜੀਤ ਕੁਮਾਰ, ਸਰਪੰਚ ਸੁਰਜੀਤ ਲਾਲ, ਸਰਪੰਚ ਅਸ਼ੋਕ ਕੁਮਾਰ, ਹਰਭਜਨ ਸਿੰਘ, ਸਰਪੰਚ ਪਵਨ ਕੁਮਾਰ, ਪੰਚ ਸੰਤੋਖ ਸਿੰਘ, ਸਰਪੰਚ ਰਮਿੰਦਰ ਸਿੰਘ, ਸਰਪੰਚ ਤਜਿੰਦਰ ਸਿੰਘ, ਧਰਮਵੀਰ ਪ੍ਰਾਸ਼ਰ ਆਦਿ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here