‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸੂਬੇ ਭਰ ਵਿੱਚ 26 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਸਿਵਲ ਸਰਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਜ਼ਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਸ ਮੰਤਵ ਲਈ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।

Advertisements

ਅਧਿਕਾਰੀ ਨੇ ਕਿਹਾ, “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ।

LEAVE A REPLY

Please enter your comment!
Please enter your name here