ਪਰਗਟ ਸਿੰਘ ਵੱਲੋਂ ਮੋਹਨ ਭੰਡਾਰੀ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੇ ਆਪਣਾ ਲਾਡਲਾ ਪੁੱਤਰ ਗੁਆ ਲਿਆ ਜਿਸ ਨੇ ਆਪਣੀਆਂ ਲਿਖਤਾਂ ਤੇ ਅਨੁਵਾਦ ਦੇ ਕੰਮ ਨਾਲ ਪੰਜਾਬੀ ਸਾਹਿਤ ਨੂੰ ਅਮੀਰੀ ਬਖ਼ਸ਼ੀ। ਉਨ੍ਹਾਂ ਕਿਹਾ ਕਿ ਮੋਹਨ ਭੰਡਾਰੀ ਸਮਰੱਥ ਕਹਾਣੀਕਾਰ ਸਨ ਜਿਨ੍ਹਾਂ ਦੀਆ ਕਹਾਣੀਆਂ ਵਿੱਚ ਪੇਂਡੂ ਜੀਵਨ ਉੱਘੜ ਕੇ ਸਾਹਮਣੇ ਆਉਂਦਾ ਹੈ। ਮੋਹਨ ਭੰਡਾਰੀ ਚੰਗੇ ਸੰਪਾਦਕ, ਕੁਸ਼ਲ ਅਨੁਵਾਦਕ ਤੇ ਗੰਭੀਰ ਪਾਠਕ ਸਨ।

Advertisements

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਮੋਹਨ ਭੰਡਾਰੀ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਉਨ੍ਹਾਂ ਦੇ ਚਹੇਤੇ ਪਾਠਕਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ

LEAVE A REPLY

Please enter your comment!
Please enter your name here