ਪਰਗਟ ਸਿੰਘ ਵੱਲੋਂ ਮੋਹਨ ਭੰਡਾਰੀ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ (ਦ ਸਟੈਲਰ ਨਿਊਜ਼)। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੇ ਆਪਣਾ ਲਾਡਲਾ ਪੁੱਤਰ ਗੁਆ ਲਿਆ ਜਿਸ ਨੇ ਆਪਣੀਆਂ ਲਿਖਤਾਂ ਤੇ ਅਨੁਵਾਦ ਦੇ ਕੰਮ ਨਾਲ ਪੰਜਾਬੀ ਸਾਹਿਤ ਨੂੰ ਅਮੀਰੀ ਬਖਸੀ।ਉਨਾਂ ਕਿਹਾ ਕਿ ਮੋਹਨ ਭੰਡਾਰੀ ਸਮਰੱਥ ਕਹਾਣੀਕਾਰ ਸਨ ਜਿਨਾਂ ਦੀਆ ਕਹਾਣੀਆਂ ਵਿੱਚ ਪੇਂਡੂ ਜੀਵਨ ਉੱਘੜ ਕੇ ਸਾਹਮਣੇ ਆਉਂਦਾ ਹੈ। ਮੋਹਨ ਭੰਡਾਰੀ ਚੰਗੇ ਸੰਪਾਦਕ, ਕੁਸਲ ਅਨੁਵਾਦਕ ਤੇ ਗੰਭੀਰ ਪਾਠਕ ਸਨ।

Advertisements

ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਨੇ ਮੋਹਨ ਭੰਡਾਰੀ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਉਨਾਂ ਦੇ ਚਹੇਤੇ ਪਾਠਕਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ਦੀ ਅਰਦਾਸ ਕੀਤੀ।

LEAVE A REPLY

Please enter your comment!
Please enter your name here