Saturday, October 24, 2026
Home National ਮੁੱਖ ਮੰਤਰੀ ਨੇ ਖਰੜ ਵਿਖੇ 127 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ...

ਮੁੱਖ ਮੰਤਰੀ ਨੇ ਖਰੜ ਵਿਖੇ 127 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਖਰੜ (ਐਸ.ਏ.ਐਸ. ਨਗਰ), (ਦ ਸਟੈਲਰ ਨਿਊਜ਼)। ਖਰੜ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਵਿਖੇ 127.54 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਕ ਇਤਿਹਾਸਕ ਪਹਿਲਕਦਮੀ ਨਾਲ ਉਨਾਂ ਨੇ ਘੜੂੰਆਂ ਨੂੰ ਪੰਚਾਇਤ ਤੋਂ ਨਗਰ ਪੰਚਾਇਤ ਦਾ ਦਰਜਾ ਦੇਣ ਦਾ ਐਲਾਨ ਕੀਤਾ ਅਤੇ ਦੱਸਿਆ ਕਿ ਇੱਥੇ ਇੱਕ ਸਬ ਤਹਿਸੀਲ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਵੱਲੋਂ ਜਿਨਾਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਉਨਾਂ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ (59.06 ਕਰੋੜ ਰੁਪਏ), ਕਜੌਲੀ ਵਿਖੇ ਵਾਟਰ ਟਰੀਟਮੈਂਟ ਪਲਾਂਟ (47.06 ਕਰੋੜ ਰੁਪਏ), ਅਜ ਸਰੋਵਰ ਦਾ ਸੁੰਦਰੀਕਰਨ (4.83 ਕਰੋੜ ਰੁਪਏ), ਪਿੰਡ ਬਡਾਲੀ ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (13.47 ਕਰੋੜ ਰੁਪਏ) ਅਤੇ ਪਾਂਡੂਸਰ ਸਰੋਵਰ (3.14 ਕਰੋੜ ਰੁਪਏ) ਸ਼ਾਮਲ ਹਨ। ਇਸ ਤੋਂ ਪਹਿਲਾਂ ਨਗਰ ਕੌਂਸਲ ਖਰੜ ਦੇ ਦਫਤਰ ਵਿਖੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਆਪਣੇ ਇਸ ਦੌਰੇ ਨੂੰ ਆਪਣੀ ਘਰ ਵਾਪਸੀ ਦੱਸਦਿਆਂ ਕਿਹਾ ਕਿ ਖਰੜ ਨੇ ਉਨਾਂ ਨੂੰ ਸਭ ਕੁਝ ਦਿੱਤਾ ਹੈ ਅਤੇ ਜੋ ਉਹ ਅੱਜ ਹਨ, ਇਹ ਸਭ ਖਰੜ ਦੀ ਦੇਣ ਹੈ।

Advertisements

ਉਹਨਾਂ ਅੱਗੇ ਕਿਹਾ ਕਿ ਮੈਂ ਆਪਣਾ ਸਿਆਸੀ ਸਫਰ ਇੱਥੋਂ ਹੀ ਸੁਰੂ ਕੀਤਾ ਸੀ। ਮੈਂ ਸਹਿਰ ਦੇ ਕੋਨੇ-ਕੋਨੇ ਤੋਂ ਵਾਕਫ਼ ਹਾਂ। ਉਹਨਾਂ ਕਿਹਾ ਕਿ ਖਰੜ ਦੇ ਲੋਕਾਂ ਨੇ ਮੇਰੇ ਪ੍ਰਤੀ ਅਥਾਹ ਪਿਆਰ ਦਾ ਪ੍ਰਗਟਾਵਾ ਕੀਤਾ ਹੈ ਕਿਉਂਕਿ ਤਿੰਨ ਵਾਰ ਜਦੋਂ ਮੈਂ ਇੱਥੋਂ ਮਿਉਂਸਪਲ ਕੌਂਸਲਰ ਚੁਣਿਆ ਗਿਆ ਅਤੇ ਇਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ ਤਾਂ ਹਰ ਵਾਰ ਮੇਰੀ ਵੋਟ ਪ੍ਰਤੀਸਤਤਾ ਵਧਦੀ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਉਹ ਹਮੇਸਾ ਇੱਥੋਂ ਦੇ ਲੋਕਾਂ ਦੇ ਰਿਣੀ ਰਹਿਣਗੇ। ਉਨਾਂ ਕੌਂਸਲਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਖ਼ਾਸ ਕਰਕੇ ਨਾਜਾਇਜ ਕਬਜਅਿਾਂ ਨਾਲ ਸਖਤੀ ਨਾਲ ਨਜਿੱਠਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਕਾਸਮੁਖੀ ਪ੍ਰੋਜੈਕਟ ਇਸ ਖੇਤਰ ਦੀ ਨੁਹਾਰ ਬਦਲ ਦੇਣਗੇ ਅਤੇ ਇਸ ਨੂੰ ਉੱਚ ਵਿਕਾਸ ਦੀ ਲੀਹ ‘ਤੇ ਲਿਆਉਣਗੇ। ਕਜੌਲੀ ਵਿਖੇ ਵਾਟਰ ਟਰੀਟਮੈਂਟ ਪਲਾਂਟ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਮੋਰਿੰਡਾ ਅਤੇ ਖਰੜ ਨੂੰ ਪੀਣ ਵਾਲਾ ਸਾਫ ਪਾਣੀ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜ ਸਰੋਵਰ ਦਾ ਸੁੰਦਰੀਕਰਨ ਕਰਨਾ ਉਨਾਂ ਦਾ ਸੁਪਨਾ ਸੀ ਜਦੋਂ ਉਹ ਸ਼ਹਿਰ ਦੇ ਐਮਸੀ ਸਨ ਅਤੇ ਹੁਣ ਇਹ ਸੁਪਨਾ ਸਾਕਾਰ ਹੋਇਆ ਹੈ। ਇਸ ਤੋਂ ਇਲਾਵਾ ਉਨਾਂ ਨੇ ਇਹ ਵੀ ਕਿਹਾ ਕਿ ਇਸ ਪਵਿੱਤਰ ਸਥਾਨ ‘ਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਜਾਵੇਗੀ। ਇਸ ਸਬੰਧੀ ਵਿਕਾਸ ਬੋਰਡ ਦਾ ਗਠਨ ਕੀਤਾ ਗਿਆ ਹੈ ਅਤੇ ਸੈਰ ਸਪਾਟਾ ਵਿਭਾਗ ਇਸ ਪ੍ਰਾਜੈਕਟ ਦੀ ਨਿਗਰਾਨੀ ਕਰੇਗਾ।

ਪਿੰਡ ਬਡਾਲੀ ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਜੇਕਰ ਪਿੰਡ ਦੀ ਪੰਚਾਇਤ ਸਕੂਲ ਦੀ ਉਸਾਰੀ ਲਈ ਪਹਿਲਾਂ ਦਿੱਤੀ ਗਈ 5 ਏਕੜ ਜਮੀਨ ਤੋਂ ਇਲਾਵਾ ਸਟੇਡੀਅਮ ਦੀ ਉਸਾਰੀ ਲਈ ਹੋਰ 3 ਏਕੜ ਜਮੀਨ ਦਿੰਦੀ ਹੈ ਤਾਂ ਉਹ ਸਕੂਲ ਦੇ ਬੁਨਿਆਦੀ ਢਾਂਚੇ ਲਈ 5 ਕਰੋੜ ਰੁਪਏ ਹੋਰ ਦੇਣਗੇ। ਉਨਾਂ ਇਹ ਵੀ ਕਿਹਾ ਕਿ ਇਸ ਸਕੂਲ ਨਾਲ ਆਸ-ਪਾਸ ਦੇ 37 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨਾਂ ਪਿੰਡ ਲਈ ਕਮਿਊਨਿਟੀ ਸੈਂਟਰ ਬਣਾਉਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖਾਲਸਾ ਸਕੂਲ ਵਿਖੇ ਐਸਟ੍ਰੋਟਰਫ ਵਿਛਾਉਣ ਲਈ 10 ਕਰੋੜ ਰੁਪਏ, ਸਨੀ ਐਨਕਲੇਵ ਵਿਖੇ ਸਪੋਰਟਸ ਕੰਪਲੈਕਸ ਨੂੰ ਮਨਜੂਰੀ, ਪਿੰਡ ਘੜੂੰਆਂ ਵਿਖੇ ਪਾਣੀ ਦੀ ਸਪਲਾਈ ਲਈ 2.50 ਕਰੋੜ ਰੁਪਏ ਅਤੇ ਬੱਸ ਸਟੈਂਡ ਸਬੰਧੀ ਐਲਾਨ ਕੀਤਾ ਜਿਸ ਲਈ ਟੈਂਡਰ ਅਲਾਟ ਕੀਤਾ ਗਿਆ ਹੈ ਜੋ ਇਸ ਸਾਲ 16 ਦਸੰਬਰ ਨੂੰ ਖੋਲਿਆ ਜਾਵੇਗਾ। ਉਨਾਂ ਇਹ ਵੀ ਐਲਾਨ ਕੀਤਾ ਕਿ ਬੱਸ ਸਟੈਂਡ ਦੇ ਨੇੜੇ ਇੱਕ ਪਾਰਕ ਬਣਾਇਆ ਜਾਵੇਗਾ ਜਿੱਥੇ ਫੌਜ ਦੀ ਯਾਦਗਾਰ ਉਸਾਰੀ ਜਾਵੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਹਲਕਾ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੇ ਲੋਕਾਂ ਦਾ ਨੁਮਾਇੰਦਾ ਸੂਬੇ ਦਾ ਮੁੱਖ ਮੰਤਰੀ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਦੀ ਲੋਕ ਪੱਖੀ ਅਤੇ ਵਿਕਾਸ ਪੱਖੀ ਪਹੁੰਚ ਦੀ ਸਲਾਘਾ ਕਰਦਿਆਂ ਉਨਾਂ ਆਸ ਪ੍ਰਗਟਾਈ ਕਿ ਚੰਨੀ ਦੀ ਅਗਵਾਈ ਹੇਠ ਖੇਤਰ ਦਾ ਹੋਰ ਵਿਕਾਸ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਰੜ ਤੋਂ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ, ਏਸੀਐਸ ਸੈਰ ਸਪਾਟਾ ਸੰਜੈ ਕੁਮਾਰ, ਡਾਇਰੈਕਟਰ ਟੂਰਿਜਮ, ਡਿਪਟੀ ਕਮਿਸਨਰ ਈਸਾ ਕਾਲੀਆ, ਐਸਐਸਪੀ ਨਵਜੋਤ ਸਿੰਘ ਮਾਹਲ ਮੌਜੂਦ ਸਨ।

LEAVE A REPLY

Please enter your comment!
Please enter your name here