ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਝੁਗੀ ਝੋਪੜੀਆਂ ਵਿਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਦਾ ਚਾਨਣ ਦੇਣ  ਦੇ ਖੇਤਰ ਵਿਚ ਸੇਵਾ ਕਰ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ ਕੇ ਵਲੋਂ  ਹੁਸ਼ਿਆਰਪੁਰ ਦੇ ਪਿੰਡ  ਅੱਜੋਵਾਲ ਦੇ ਪ੍ਰੀਤ ਨਗਰ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਮਾਨਯੋਗ ਸ੍ਰੀ ਸੁਖਜੀਤ ਪਾਲ ਸਿੰਘ ਡੀ ਪੀ ਆਈ ਪੰਜਾਬ  ਬਤੋਰ ਮੁੱਖ ਮਹਿਮਾਨ ਅਤੇ ਸਰਦਾਰ ਦਲਜੀਤ ਸਿੰਘ ਸਹੋਤਾ ਮੈਂਬਰ ਐਨ ਆਰ ਆਈ ਕਮਿਸ਼ਨ ਪੰਜਾਬ ਬਤੋਰ ਵਿਸ਼ੇਸ਼ ਮਹਿਮਾਨ ਹਾਜ਼ਰ ਹਾਜ਼ਰ ਹੋਏ ।  ਟਰੱਸਟ ਦੇ ਚੇਅਰਮੈਨ  ਇੰਗਲੈਂਡ ਨਿਵਾਸੀ   ਸਰਦਾਰ ਰਣਜੀਤ ਸਿੰਘ  ਓ ਬੀ ਈ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਇਹੋ ਜਿਹੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਇਹ ਟਰਸ ਹਰ ਸੰਭਵ ਮਦਦ ਕਰੇਗਾ ਤਾਂ ਕਿ ਇਨ੍ਹਾਂ ਲੋਕਾਂ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਉਨ੍ਹਾਂ ਐਨ ਆਰ ਆਈ ਸਭਾਵਾਂ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। 

Advertisements

ਟਰੱਸਟ ਦੇ ਮੈਨੇਜਿੰਗ ਟਰੱਸਟੀ ਸ੍ਰੀ ਜੇ ਐਸ ਆਹਲੂਵਾਲੀਆ ਅਤੇ ਟਰੱਸਟ ਪ੍ਰਧਾਨ  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ   ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਲੋੜਿੰਦਾ ਸਮਾਨ ਅਤੇ ਵਰਦੀਆਂ ਹਰ ਸਾਲ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਤਿੰਨ ਖੂਬਸੂਰਤ ਕਮਰਿਆਂ ਦਾ ਨਿਰਮਾਣ ਵੀ ਕਰਵਾਇਆ ਗਿਆ ਅਤੇ ਸਮੇਂ ਸਮੇਂ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਮੈਡੀਕਲ ਕੈਂਪ, ਅੱਖਾਂ ਦੇ ਚੈੱਕਅਪ ਕੈਂਪ ਅਤੇ ਪ੍ਰੀਤ ਨਗਰ ਦੇ ਵਿਕਾਸ ਲਈ ਕਾਰਜ ਵੀ ਕਾਰਜ ਕੀਤੇ ਜਾਂਦੇ ਹਨ । ਅੱਜੋਵਾਲ ਦੀ ਪੰਚਾਇਤ ਦੇ ਸਹਿਯੋਗ ਨਾਲ ਗੁਰੂ ਨਾਨਕ ਪਵਿੱਤਰ ਜੰਗਲ ਵੀ ਸਥਾਪਿਤ ਕੀਤਾ ਗਿਆ ਹੈ।    ਸ੍ਰੀ ਸੁਖਜੀਤ ਪਾਲ ਸਿੰਘ ਡੀ ਪੀ ਆਈ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਵਿਦਿਅਕ ਇਨਾਮ  ਤਕਸੀਮ ਕੀਤੇ ਅਤੇ ਆਪਣੇ ਭਾਸ਼ਣ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਤੱਕ ਵਿਦਿਆ ਦਾ ਪਸਾਰ ਕਰਨਾ ਅਤੇ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ  ਅਤੇ ਸਕੂਲਾਂ ਨੂੰ ਹਰ ਤਰ੍ਹਾਂ ਦੀਆਂ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਵੱਧ ਤੋਂ ਵੱਧ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਸ੍ਰੀ ਦਲਜੀਤ ਸਿੰਘ ਸਹੋਤਾ ਮੈਂਬਰ ਐਨ ਆਰ ਆਈ ਕਮਿਸ਼ਨ ਪੰਜਾਬ ਅਤੇ ਵਿਸ਼ਵ ਕੈਂਸਰ ਰੋਕੋ ਸੰਸਥਾ ਦੇ  ਡਾਕਟਰ ਜਸਵੰਤ ਸਿੰਘ ਗਰੇਵਾਲ    ਤੋਂ ਇਲਾਵਾ ਸਿਖਿਆ ਵਿਭਾਗ ਦੇ ਅਧਿਕਾਰੀਆਂ , ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।    ਇਸ ਮੌਕੇ ਤੇ ਸਰਦਾਰ ਜਸਵੀਰ ਸਿੰਘ , ਐਡਵੋਕੇਟ ਜਸਪਾਲ ਸਿੰਘ , ਬਲਜੀਤ ਸਿੰਘ ਪਨੇਸਰ ,  ਗੁਰਪ੍ਰੀਤ ਸਿੰਘ , ਜਤਿੰਦਰ ਕੌਰ ,  ਸ੍ਰੀ ਰਾਣਾ ਸ਼ਾਹੀ , ਦਰਸ਼ਨ ਸਿੰਘ, ਕੁਲਬੀਰ ਸਿੰਘ , ਕੁਲਵੰਤ ਸਿੰਘ ਸੈਣੀ ,  ਰਸ਼ਪਾਲ ਸਿੰਘ ,ਡਾਕਟਰ ਗੁਰਬਖਸ਼ ਸਿੰਘ , ਪ੍ਰਿਸੀਪਲ ਅਵਨਿੰਦਰ ਕੋਰ  ਅਤੇ ਹੋਰ ਇਲਾਕੇ ਦੇ ਪੰਤਵੰਤੇ ਸੱਜਣ ਹਾਜ਼ਰ ਸਨ। ਉਨ੍ਹਾਂ ਨੇ ਸੋਨਾਲੀਕਾ ਵੈਲਫੇਅਰ ਸੁਸਾਇਟੀ ਅਤੇ ਪਿੰਡ  ਅੱਜੋਵਾਲ ਦੀ ਸਮੂਹ ਪੰਚਾਇਤ ਦਾ ਇਸ ਮਹਾਨ ਸੇਵਾ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

LEAVE A REPLY

Please enter your comment!
Please enter your name here