ਸੰਸਦ ਵਿੱੱਚ ਰੱਦ ਹੋਏ ਤਿੰਨੇਂ ਖੇਤੀ ਕਾਨੂੰਨ

ਨਵੀਂ ਦਿੱਲੀ: (ਦ ਸਟੈਲਰ ਨਿਊਜ਼)। ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ। ਸੈਸ਼ਨ ਸ਼ੁਰੂ ਹੁੰਦੇ ਹੀ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਵਾਲੇ ਬਿੱਲ ਪਾਸ ਕਰ ਦਿੱਤੇ ਗਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀ ਸਰਹੱਦ ‘ਤੇ ਪਿਛਲੇ ਇੱਕ ਦਿਨ ਤੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ। ਕੁਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਕਰ ਦਿੱਤਾ ਗਿਆ। ਲੋਕ ਸਭਾ ‘ਚ ਕਾਂਗਰਸ ਨੇ ਸਦਨ ‘ਚ ਬਿੱਲ ‘ਤੇ ਚਰਚਾ ਦੀ ਮੰਗ ਕੀਤੀ ਸੀ। ਇਸਤੋਂ ਪਹਿਲਾਂ ਵਿਰੋਧੀ ਧਿਰ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ‘ਤੇ ਚਰਚਾ ਦੀ ਮੰਗ ਕੀਤੀ ਸੀ।

Advertisements

ਪਰ ਸਰਕਾਰ ਨੇ ਕਿਹਾ ਕਿ ਉਹ ਪਹਿਲਾਂ ਹੀ ਬਿੱਲ ਵਾਪਸ ਲੈਣ ਦਾ ਫੈਸਲਾ ਕਰ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਹੋਰ ਚਰਚਾ ਕਰਨ ਦੀ ਲੋੜ ਨਹੀਂ ਹੈ। ਲੋਕ ਸਭਾ ਕਾਰਵਾਈ ਦੌਰਾਨ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸੋਮਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਸਮੇਤ ਕਈ ਮੁੱਦਿਆਂ ‘ਤੇ ਰਣਨੀਤੀਆਂ ‘ਤੇ ਚਰਚਾ ਕਰਨ ਲਈ ਮਿਲੇ। ਸੂਤਰਾਂ ਮੁਤਾਬਕ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਸੰਸਦ ਭਵਨ ਦੇ ਚੈਂਬਰ ‘ਚ ਹੋਈ ਇਸ ਬੈਠਕ ‘ਚ ਇਨ੍ਹਾਂ ਵਿਰੋਧੀ ਪਾਰਟੀਆਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੀ ਲੋੜ ‘ਤੇ ਜ਼ੋਰ ਦਿੱਤਾ।

LEAVE A REPLY

Please enter your comment!
Please enter your name here