ਬਠਿੰਡਾ: ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਮਿਲੇ ਦੋ ਜ਼ਿੰਦਾ ਹੈਂਡ ਗ੍ਰੇਨੇਡ, ਫਰਾਰ, ਭਾਲ ਜਾਰੀ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਜ਼ਿੰਦਾ ਹੈਂਡ ਗ੍ਰੇਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਫਾਜ਼ਿਲਕਾ ਪੁਲਿਸ ਨੇ ਬਠਿੰਡਾ ਤੋਂ ਦੋ ਜਿੰਦਾ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਬੈਗ ਵਿੱਚ ਲੁਕੋ ਕੇ ਇਹ ਗ੍ਰੇਨੇਡ ਲੈ ਕੇ ਜਾ ਰਹੇ ਸਨ, ਜਿਨ੍ਹਾਂ ਨੇ ਪੁਲਿਸ ਨੂੰ ਵੇਖ ਕੇ ਬੈਗ ਸੁੱਟ ਦਿੱਤਾ ਅਤੇ ਫਰਾਰ ਹੋ ਗਏ। ਪੁਲਿਸ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਫਾਜ਼ਿਲਕਾ ਪੁਲਿਸ ਦੇ ਸਪੈਸ਼ਲ ਸਟਾਫ਼ ਦੇ ਏ.ਐਸ.ਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਕਾਲੇ ਰੰਗ ਦਾ ਪਲੱਸਰ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਵਾਲਾ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਿਹਾ ਸੀ, ਜਿਸ ‘ਤੇ ਦੋ ਅਣਪਛਾਤੇ ਵਿਅਕਤੀ ਸਵਾਰ ਸਨ ਅਤੇ ਉਨ੍ਹਾਂ ਨੇ ਚਾਦਰ ਲੈ ਕੇ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਅਚਾਨਕ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਘਬਰਾ ਗਿਆ ਅਤੇ ਪਿੱਛੇ ਤੋਂ ਆਪਣਾ ਮੋਟਰਸਾਈਕਲ ਮੋੜਨ ਲੱਗਾ।

Advertisements

ਜਦੋਂ ਪੁਲਿਸ ਟੀਮ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਮੋਟਰਸਾਈਕਲ ‘ਤੇ ਦੌੜਦੇ ਸਮੇਂ ਉਸ ਦਾ ਬੈਗ ਜ਼ਮੀਨ ‘ਤੇ ਡਿੱਗ ਗਿਆ, ਜਿਸ ਦੌਰਾਨ ਪੁਲਿਸ ਟੀਮ ਨੇ ਉਸ ਦਾ ਪਿੱਛਾ ਵੀ ਕੀਤਾ ਪਰ ਉਹ ਮੋਟਰਸਾਈਕਲ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਡਿੱਗੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਦੋਂ ਚੈਕ ਕੀਤਾ ਤਾਂ ਉਸ ‘ਚੋਂ ਕੱਪੜੇ ‘ਚ ਲਪੇਟ ਕੇ ਰੱਖੇ 2 ਜਿੰਦਾ ਹੈੱਡ ਗ੍ਰਨੇਡ ਬੰਬ ਬਰਾਮਦ ਹੋਏ। ਇਸਤੋਂ ਬਾਅਦ ਮਾਮਲੇ ਦੀ ਜਾਣਕਾਰੀ ਏ.ਆਈ.ਜੀ ਸਪੈਸ਼ਲ ਸਟਾਫ਼ ਫਾਜ਼ਿਲਕਾ ਨੂੰ ਦਿੱਤੀ ਗਈ ਅਤੇ ਫ਼ਰਾਰ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੀ.ਸੀ.ਆਰ ਅਤੇ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here