Monday, October 26, 2026
Home National ਹਰਿਆਣਾ: ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ 6 ਲੋਕਾਂ ਦੀ ਮੌਤ, 2...

ਹਰਿਆਣਾ: ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ 6 ਲੋਕਾਂ ਦੀ ਮੌਤ, 2 ਜ਼ਖਮੀ

ਹਰਿਆਣਾ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਦੇ ਕੈਥਲ ‘ਚ ਦਰਦਨਾਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 2 ਲੋਕ ਜ਼ਖਮੀ ਹੋ ਗਏ । ਇਹ ਹਾਦਸਾ ਪੂੰਡਰੀ-ਰਾਜੌਂਦ ਰੋਡ ‘ਤੇ ਵਾਪਰਿਆ। ਜਿੱਥੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰਾਂ ਦੇ ਪਰਖੱਚੇ ਉੱਡ ਗਏ।

Advertisements

ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਕੈਥਲ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੱਡੀਆਂ ‘ਚ ਸਵਾਰ ਸਾਰੇ ਲੋਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਘਟਨਾ ਸਵੇਰੇ 7 ਵਜੇ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here