ਦਿਵਿਆਂਗਜ਼ਨਾਂ ਨੂੰ ਸਵੈ-ਰੋਜ਼ਗਾਰ ਦੇ ਲਈ ਘੱਟ ਵਿਆਜ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਉਣ ਵਾਸਤੇ ਵਿਸ਼ੇਸ਼ ਕੈਂਪ ਅੱਜ ਤੋਂ ਸ਼ੁਰੂ

ਫਿਰੋਜ਼ਪੁਰ ( ਦ ਸਟੈਲਰ ਨਿਊਜ਼): ਭਾਰਤ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟੋ-ਘੱਟ ਵਿਆਜ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਅੱਜ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ।

Advertisements

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਮਿਤੀ 1 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ, 2 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਵਿਖੇ ਅਤੇ 3 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਏ ਜਾਣੇ ਹਨ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ / ਦਿਵਿਆਂਗਜਨਾਂ ਨੂੰ ਇਹਨਾਂ ਕੈਂਪਾਂ ਵਿਚ ਪੰਹੁਚ ਕੇ ਲਾਭ ਲੈਣ ਦੀ ਅਪੀਲ ਕੀਤੀ। 

LEAVE A REPLY

Please enter your comment!
Please enter your name here