ਜਥੇਦਾਰ ਢਪੱਈ ਨੂੰ ਕਾਲਾ ਸੰਘਿਆਂ ਤੋਂ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ: ਵਰਕਰ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਬਹੁਜਨ ਸਮਾਜ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ ਦੀ ਅਗਵਾਈ ਵਿਚ ਇੱਕ ਮੀਟਿੰਗ ਕਾਲਾ ਸੰਘਿਆਂ ਵਿਖੇ ਕੀਤੀ ਗਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨਾਂ ਨੇ ਜਥੇਦਾਰ ਦਵਿੰਦਰ ਸਿੰਘ ਢਪੱਈ ਨੂੰ ਵਿਸਵਾਸ਼ ਦਿਵਾਇਆ ਕਿ ਕਾਲਾ ਸੰਘਿਆਂ ਵਿੱਚੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਵਾਈ ਜਾਵੇਗੀ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਢਪੱਈ ਨੇ ਵਰਕਰ ਸਾਹਿਬਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

Advertisements

ਇਸ ਮੌਕੇ ਜਥੇਦਾਰ ਢਪੱਈ ਨੇ ਆਪਣੇ ਸੰਬੋਧਨ ਵਿਚ ਆਗੂਆਂ, ਵਰਕਰਾਂ ਤੇ ਹਾਜ਼ਰ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਆਉਂਣ ’ਤੇ ਮਹਿਲਾਵਾਂ ਲਈ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ, ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ, ਹਰ ਘਰ ਦੇ ਦੋ ਮਹੀਨੇ ਦੇ ਬਿੱਲ ਵਿਚ ਬਿਜਲੀ ਦੇ 800 ਯੂਨਿਟ ਮੁਫ਼ਤ (400 ਯੂਨਿਟ ਪ੍ਰਤੀ ਮਹੀਨਾ), ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਆਦਿ ਸਹੂਲਤਾਂ ਲੋਕਾਂ ਨੂੰ ਦੇਣ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਵਾਅਦਾ ਕੀਤਾ ਗਿਆ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਜੋ ਕਹਿੰਦੇ ਹਨ ਉਹ ਕਰਦੇ ਹਨ। ਉਨ੍ਹਾਂ ਆਗੂਆਂ, ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2022 ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਸਾਥ ਦੇਣ ਤਾਂ ਜੋ ਲੋਕਾਂ ਦੀ ਆਪਣੀ ਸਰਕਾਰ ਹੋਂਦ ਵਿਚ ਲਿਆਂਦੀ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਹਲਕਾ ਪ੍ਰਧਾਨ ਜਸਵਿੰਦਰ ਬਿੱਟਾ, ਸੁਖਜੀਤ ਸਿੰਘ, ਸੰਜੀਵ ਕੁਮਾਰ ਹੈਪੀ, ਮਨਜੀਤ ਕੌਰ ਸਰਪੰਚ, ਰੌਸ਼ਨ ਲਾਲ, ਮਨਜੀਤ ਲਾਲ, ਪਰਦੀਪ ਕੁਮਾਰ, ਕੁਲਦੀਪ ਕੁਮਾਰ, ਰਾਮ ਜੀ, ਜੱਸਾ, ਸ਼ਿੰਦਰਪਾਲ, ਰਿੰਕੂ, ਭਜਨ ਲਾਲ, ਜਨਕੀ ਦਾਸ, ਰਵੀ ਕੁਮਾਰ, ਬਿੱਟੂ ਹਾਜ਼ਰ ਸਨ।

LEAVE A REPLY

Please enter your comment!
Please enter your name here