ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਵਿਖੇ ਲਗਾਇਆ ਜਾ ਰਿਹਾ ਹੈ ਕੋਵਿਡ 19 ਟੀਕਾਕਰਨ ਕੈਂਪ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਦਫਤਰ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫਸਰ ਵਿਖੇ ਰੋਜਾਨਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੋਵਿਡ19 ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ19 ਟੀਕਾਕਰਨ ਦੀ ਪਹਿਲੀ ਅਤੇ ਦੂਸਰੀ ਡੋਜ ਲਈ ਜ਼ਿਲ੍ਹਾ ਸਮਾਜਿਕ ਸਰੁੱਖਿਆ ਅਫਸਰ ਵਿਖੇ ਵਿਸ਼ੇਸ਼ ਤੌਰ ਤੇ ਕੈਂਪ ਲਗਾਇਆ ਗਿਆ ਹੈ।ਜਿਨ੍ਹਾਂ ਲੋਕਾਂ ਨੇ ਪਹਿਲੀ ਜਾਂ ਦੂਜੀ ਡੋਜ ਨਹੀਂ ਲਗਵਾਈ ਉਹ ਜਲਦ ਹੀ ਆਪਣਾ ਕੋਵਿਡ19 ਟੀਕਾਕਰਨ ਕਰਵਾਉਣ।

Advertisements

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਫਤਰ ਵਿਖੇ ਜਿਆਦਾਤਰ ਬਜ਼ੁਰਗ ਲੋਕ ਆਪਣਾ ਪੈਨਸ਼ਨ ਆਦਿ ਦਾ ਕੰਮ ਕਰਵਾਉਣ ਲਈ  ਆਉਂਦੇ ਹਨ ਉਨ੍ਹਾਂ ਦੀ ਸਹੂਲਤ ਲਈ ਵੀ ਇਹ ਕੈਂਪ ਲਗਾਇਆ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਲੋਕ ਦਫਤਰ ਵਿਖੇ ਆਉਂਦੇ ਹਨ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਜਿਵੇਂ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਨੂੰ ਜ਼ਰੂਰ ਯਕੀਨੀ ਬਣਾਉਣ।

ਇਸ ਦੇ ਨਾਲ ਇਹ ਵੀ ਜ਼ਰੂਰੀ ਹੈ ਕਿ ਜੋ ਲੋਕ ਦਫਤਰ ਵਿਖੇ ਆਉਂਦੇ ਹਨ ਜੇਕਰ ਉਨ੍ਹਾ ਨੇ ਕੋਵਿਡ ਟੀਕਾਕਰਨ ਨਹੀਂ ਕਰਵਾਇਆ ਤਾਂ ਉਹ ਇਸ ਕੈਂਪ ਦਾ ਲਾਭ ਲੈਣ ਤੇ ਕੋਵਿਡ ਟੀਕਾਕਰਨ ਕਰਵਾਉਣ ਤੇ ਜੇਕਰ ਉਨ੍ਹਾਂ ਟੀਕਾਕਰਨ ਕਰਵਾ ਲਿਆ ਹੈ ਤਾਂ ਉਹ ਆਪਣੇ ਨਾਲ ਕੋਵਿਡ19 ਟੀਕਾਕਰਨ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ19 ਮਹਾਮਾਰੀ ਤੋਂ ਬਚਾਅ ਲਈ ਆਪਣਾ ਕੋਵਿਡ19 ਟੀਕਾਕਰਨ ਜ਼ਰੂਰ ਕਰਵਾਉਣ।

LEAVE A REPLY

Please enter your comment!
Please enter your name here