ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1724 ਨਵੇ ਸੈਪਲ ਲੈਣ ਨਾਲ ਅਤੇ1658 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 7 ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 1 ਮੌਤ ਵੀ ਹੋਈ ਹੈ ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28852 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2087 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30939 ਹੋ ਗਏ ਹਨ ।
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 959774 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 931187 ਸੈਪਲ ਨੈਗਟਿਵ ਹਨ ।ਜਦ ਕਿ 1543 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ 54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29892 ਹੈ ।