ਬਲਾਕ ਪੱਧਰ ਉਤੇ ਲਗਾਏ ਗਏ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ

ਜ਼ੀਰਾ(ਫਿਰੋਜ਼ਪੁਰ), (ਦ ਸਟੈਲਰ ਨਿਊਜ਼)। ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਮਕਸਦ ਨਾਲ ਜ਼ੀਰਾ ਵਿਖੇ ਬਲਾਕ ਪੱਧਰ ਤੇ ਕੈਂਪ ਲਗਾਏ ਗਏ ਵਿੱਚ ਡਿਪਟੀ ਕਮਿਸ਼ਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਹ ਕੈਂਪ ਫਿਰੋਜ਼ਪੁਰ ਰੋਡ, ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਵਿਖੇ ਲਗਾਇਆ ਗਿਆ। ਕੈਂਪ ਵਿੱਚ ਵੱਖੋ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ/ਸੇਵਾਵਾਂ ਜਿਵੇਂ ਕਿ ਪੈਨਸ਼ਨ ਸਕੀਮਾਂ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਰਾਸ਼ਨ ਕਾਰਡ (ਆਟਾ ਦਾਲ ਸਕੀਮ), ਆਯੂਸ਼ਮਾਨ ਬੀਮਾ ਕਾਰਡ, ਅਸ਼ੀਰਵਾਦ ਸਕੀਮ, ਲੇਬਰ ਕਾਰਡ ਅਤੇ ਲਾਭਪਾਤਰੀ ਸਕੀਮ, ਕੋਰੋਨਾ ਵੈਕਸੀਨ, ਬਿਜਲੀ ਮਾਫੀ ਦੇ ਕੈਂਪ (ਸਰਕਾਰ ਦੀਆਂ ਹਦਾਇਤਾਂ ਅਨੁਸਾਰ) ਲਗਾਏ ਗਏ। 

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਲਾਭਪਾਤਰੀਆਂ ਵੱਲੋਂ ਭਰੇ ਗਏ ਫਾਰਮਾਂ ਦੀਆਂ ਦਰਖਾਸਤਾਂ ਨੂੰ ਕੁਝ ਹੀ ਦਿਨਾਂ ਦੇ ਅੰਦਰ ਵਿਚਾਰੀਆ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਬਲਾਕ ਪੱਧਰ ਤੇ ਲਗਾਏ ਗਏ ਇਸ ਕੈਂਪ ਵਿੱਚ ਪੁੱਜ ਕੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੁੱਜੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ।

LEAVE A REPLY

Please enter your comment!
Please enter your name here