Tuesday, October 27, 2026
Home Chandigarh ਸਾਰੀਆਂ ਫ਼ਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ: ਅਰੁਨਾ...

ਸਾਰੀਆਂ ਫ਼ਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ: ਅਰੁਨਾ ਚੌਧਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਤਾਰ ਨਾਲ ਬਹਿਸ ਹੋਵੇ। ਕਿਸਾਨਾਂ ਨੂੰ ਹਰੇਕ ਲਾਭ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਚੌਧਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਸ ਮੁੱਦੇ ਉਤੇ ਬਹਿਸ ਤੋਂ ਡਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਵੀ ਅਧਿਕਾਰ ਦੇਣ ਤੋਂ ਝਿਜਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਹਰੇਕ ਫ਼ਸਲ ਉਤੇ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।

Advertisements

ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਸੰਘਰਸ਼ਸ਼ੀਲ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡੀ ਜਿੱਤ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ ਹੋਣ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਕਿਉਂਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਿਸਾਨਾਂ ਨੂੰ ਕੁੱਝ ਰਾਹਤ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ 23 ਫ਼ਸਲਾਂ ਉਤੇ ਐਮ.ਐਸ.ਪੀ. ਐਲਾਨਿਆ ਹੈ ਪਰ ਜਦੋਂ ਫ਼ਸਲ ਮੰਡੀ ਵਿੱਚ ਆਉਂਦੀ ਹੈ ਤਾਂ ਉਦੋਂ ਕਿਸਾਨਾਂ ਨੂੰ ਇਸ ਐਮ.ਐਸ.ਪੀ. ਤੋਂ ਬਹੁਤ ਘੱਟ ਕੀਮਤ ਮਿਲਦੀ ਹੈ। ਐਮ.ਐਸ.ਪੀ. ਨੂੰ ਕਾਨੂੰਨੀ ਮਾਨਤਾ ਨਾ ਮਿਲਣ ਕਾਰਨ ਕਿਸਾਨ ਇਸ ਦੀ ਇਕ ਅਧਿਕਾਰ ਵਜੋਂ ਮੰਗ ਨਹੀਂ ਕਰ ਸਕਦੇ।

LEAVE A REPLY

Please enter your comment!
Please enter your name here