ਰੇਲਵੇ ਮੰਡੀ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਏਡਜ਼ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ  ਦੀਆਂ ਹਦਾਇਤਾਂ ਮੁਤਾਬਕ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ  ਪ੍ਰਿੰਸੀਪਲ ਮੈਡਮ ਸ੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਅਧੀਨ  ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਜਿਸ ਵਿਚ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਇਕਾਈ ਦੇ  ਵਲੰਟੀਅਰਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ  ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਪੋਸਟਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਪ੍ਰਿੰਸੀਪਲ ਮੈਡਮ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ  ਸਮੂਹ ਵਿਦਿਆਰਥੀਆਂ ਨੂੰ ਏਡਜ਼ ਵਰਗੀ ਨਾਮੁਰਾਦ ਬਿਮਾਰੀ ਬਾਰੇ ਦੱਸਿਆ ।

Advertisements

ਰੈੱਡ ਰਿਬਨ ਇਕਾਈ ਇੰਚਾਰਜ, ਸ੍ਰੀਮਤੀ ਜੁਝਾਰ ਜੀ ਵੱਲੋਂ ਏਡਜ਼ ਵਿਸ਼ੇ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ  ਜਿਸ ਵਿੱਚ ਗਿਆਰ੍ਹਵੀਂ ਕਲਾਸ ਦੀ ਜੋਤੀ ਨੇ ਪਹਿਲਾ ਸਥਾਨ ਹਾਸਲ ਕੀਤਾ । ਪ੍ਰਿੰਸੀਪਲ ਮੈਡਮ ਜੀ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ  ਆਉਣ ਵਾਲੇ ਸਾਲਾਨਾ ਇਮਤਿਹਾਨਾਂ ਲਈ ਵਿਦਿਆਰਥੀਆਂ ਨੂੰ   ਸ਼ੁੱਭਕਾਮਨਾਵਾਂ ਵੀ ਦਿੱਤੀਆਂ । ਇਸ ਮੌਕੇ ਤੇ ਸੀਨੀਅਰ ਲੈਕਚਰਾਰ ਸ੍ਰੀਮਤੀ ਸ਼ਾਲਿਨੀ ਅਰੋੜਾ, ਸ੍ਰੀਮਤੀ ਅਪਰਾਜਿਤਾ ਕਪੂਰ, ਸ੍ਰੀਮਤੀ ਅਨੀਤਾ ਗੌਤਮ ਅਤੇ   ਸ੍ਰੀਮਤੀ ਜੁਝਾਰ ਵੀ ਸ਼ਾਮਲ ਰਹੇ।

LEAVE A REPLY

Please enter your comment!
Please enter your name here