ਸਾਲ 2022 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਬਣੇਗੀ ਸਰਕਾਰ: ਜਥੇਦਾਰ ਸ਼ੰਮੀ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਵਲੋਂ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਵਿਚ 117 ਦੇ 117 ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਸ਼੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ-ਆਪਣੇ ਪਾਰਟੀ ਔਹਦੇਦਾਰਾਂ ਤੇ ਪਾਰਟੀ ਵਰਕਰਾਂ ਨਾਲ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਗਠਜੋੜ ਦੀ ਸ਼ਾਨਦਾਰ ਜਿੱਤ ਕਰਵਾਉਣ ਦੀ ਅਰਦਾਸ ਬੇਨਤੀ ਕੀਤੀ ਤੇ ਸ਼੍ਰੀ ਅਖੰਡ ਸਾਹਿਬ ਪਾਠ ਕਰਵਾਏ ਗਏ।

Advertisements

ਇਸ ਮੌਕੇ ਕਪੂਰਥਲਾ ਤੋਂ ਵਿਸ਼ੇਸ਼ ਤੋਰ ਤੇ ਸੱਚਖੰਡ ਹਰਿਮੰਦਰ ਸਾਹਿਬ ਪਾਰਟੀ ਦੀ ਚੜ੍ਹਦੀ ਕੱਲਾ ਲਈ ਪਹੁੰਚੇ ਟਕਸਾਲੀ ਅਕਾਲੀ ਲੀਡਰ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਸ਼ੰਮੀ ਨੇ ਬਾਦਲ ਨਾਲ ਹੋਕੇ ਪਾਰਟੀ ਦੀ ਚੜ੍ਹਦੀ ਕੱਲਾ ਵਿਚ ਰਹਿਣ ਦੀ ਕਰਵਾਈ ਅਰਦਾਸ ਵਿੱਚ ਆਪਣੀ ਸ਼ਮੂਲੀਅਤ ਕਰਵਾਈ ਤੇ ਟਕਸਾਲੀ ਅਕਾਲੀ ਲੀਡਰ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਇਸ ਮੌਕੇ ਹਾਜ਼ਿਰ ਪਾਰਟੀ ਵਰਕਰਾਂ ਨੂੰ ਸੰਬੋਧਿਤ ਕੀਤਾ ਕਿ ਪੰਜਾਬ ਦੇ ਸਾਰੇ ਵਰਕਰ ਦਿਨਰਾਤ ਇਕ ਕਰਕੇ ਪੰਜਾਬ ਦੀ ਜਨਤਾ ਨੂੰ ਜਾਗਰੂਕ ਕਰਦੇ ਹੋਏ ਆਪਣੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਓ ਤੇ ਸਾਲ 2022 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਬਹੁਤ ਸ਼ਾਨਦਾਰ ਢੰਗ ਨਾਲ ਸਰਕਾਰ ਬਣਾਓ।

LEAVE A REPLY

Please enter your comment!
Please enter your name here