ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ ਹਰਜਿੰਦਰ ਸਿੰਘ ਜੀ ਧਾਮੀ ਨੂੰ ਸਿੱਖਾਂ ਦੀ ਨੁਮਾਂਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਸੇਵਾਦਾਰ (ਪ੍ਰਧਾਨ) ਚੁਣੇ ਜਾਣ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ, ਸੰਸਥਾ ਇਤਿਹਾਸ ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ, ਚੜ੍ਹਦੀਕਲਾ ਦੀ ਅਰਦਾਸ ਕਰਨ ਅਤੇ ਸ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਕਰਨ ਲਈ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸ਼ਬਦ ਗੁਰੂ ਸਮਾਗਮ ਦਾ ਆਯੋਜਨ ਕੀਤਾ ਗਿਆ।

Advertisements

ਸਮਾਗਮ ਵਿਚ ਭਾਈ ਨਛੱਤਰ ਸਿੰਘ ਜੀ ਬ੍ਰਹਮਜੀਤ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲਿਆਂ ਵਲੋਂ ਰਸਭਿੰਨਾ ਕੀਰਤਨ, ਮਹਾਨ ਸਿੱਖ ਵਿਦਵਾਨ ਡਾ ਸੁਖਪ੍ਰੀਤ ਸਿੰਘ ਉਦੋਕੇ ਅਤੇ ਸ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ ਅਮਰੀਕ ਸਿੰਘ ਕਬੀਰਪੁਰ ਨੇ ਵੀਚਾਰਾਂ ਸਾਂਝੀਆਂ ਕੀਤੀਆਂ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ, ਸੰਸਥਾ ਇਤਿਹਾਸ ਵਲੋਂ ਸਾਂਝੇ ਤੌਰ ਤੇ ਸ ਹਰਜਿੰਦਰ ਸਿੰਘ ਜੀ ਧਾਮੀ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਦਸਤਾਰ ਭੇਂਟ ਕੀਤਾ ਗਿਆ ਅਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਤਰਨਾ ਦਲ, ਸੰਤ ਬਾਬਾ ਬਲਵੀਰ ਸਿੰਘ ਜੀ ਜਿਆਣ, ਮੈਡਮ ਰਾਜਵਿੰਦਰ ਕੌਰ ਪ੍ਰਿੰਸੀਪਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ, ਸ ਅਕਬਰ ਸਿੰਘ ਬੂਰੇ ਜੱਟਾਂ, ਬਾਬਾ ਕਿਰਪਾਲ ਸਿੰਘ ਪੰਡੋਰੀ ਖਜੂਰ, ਭਾਈ ਸਰਤਾਜ ਸਿੰਘ ਬਸਰਾਵਾਂ ਵਲੋਂ ਵੀ ਦਸਤਾਰਾਂ ਅਤੇ ਸ਼ਾਲ ਭੇਂਟ ਕੀਤੇ ਗਏ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਾਖੂਬੀ ਨਿਭਾਈ। ਸਮਾਗਮ ਵਿੱਚ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ ਸਮੂਹ ਸਟਾਫ ਤੋਂ ਇਲਾਵਾ ਸ ਨਵਪ੍ਰੀਤ ਸਿੰਘ ਮੰਡਿਆਲਾ, ਸ ਬਹਾਦਰ ਸਿੰਘ ਸਿੱਧੂ, ਸ ਸੁਖਬੀਰ ਸਿੰਘ ਗੜ੍ਹਦੀਵਾਲਾ, ਸ ਅਰਬਿੰਦ ਸਿੰਘ ਧੂਤਕਲਾ, ਸ ਗੁਰਪ੍ਰੀਤ ਸਿੰਘ ਬਾਜਵਾ, ਸ ਰੇਸ਼ਮ ਸਿੰਘ ਕੰਧਾਲਾ, ਸ ਮਨਪ੍ਰੀਤ ਸਿੰਘ, ਸ ਧਨਵੰਤ ਸਿੰਘ, ਮੈਡਮ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here