
ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਸਰਕਾਰ ਦੇ ਦਾਅਵਿਆਂ ਦਾ ਸੱਚ ਪਤਾ ਕਰਨ ਲਈ ਦਿੱਲੀ ਦਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਆਏ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਬੁਰੀ ਹਾਲਤ ਹੈ। ਇਕ-ਇਕ ਅਧਿਆਪਕ 6-7 ਜਮਾਤਾਂ ਨੂੰ ਪੜ੍ਹਾ ਰਿਹਾ ਹੈ। ਅਧਿਆਪਕ ਦੀ ਤਨਖਾਹ 6 ਹਜ਼ਾਰ ਰੁਪਏ ਹੈ। ਉਨ੍ਹਾਂ ਕਿਹਾ ਕਿ ਮੈਂ ਅਜਿਹੇ ਅਧਿਆਪਕਾਂ ਦੇ ਹੌਸਲੇ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਸਕੂਲਾਂ ਦੀ ਹਾਲਤ ਵੀ ਬੜੀ ਮਾੜੀ ਹੈ। ਅਧਿਆਪਕ ਹਾਲਾਤ ਨਾਲ ਸਮਝੌਤਾ ਕਰਕੇ ਮਿਹਨਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਿੰਡ ਦੇ ਸਕੂਲ ਦਾ ਇਹ ਹਾਲ ਹੈ। ਪਾਣੀ ਤੋਂ ਲੈ ਕੇ ਹੋਰ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਹੈ। ਅਧਿਆਪਕ ਆਪਣੇ ਪੱਧਰ ਉਤੇ ਮਿਹਨਤ ਕਰਕੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਦੱਸ ਦਈਏ ਕਿ ਸਿਸੋਦੀਆ ਨੇ ਪੰਜਾਬ ਸਰਕਾਰ ਤੋਂ 250 ਸਕੂਲਾਂ ਦੀ ਸੂਚੀ ਮੰਗੀ ਸੀ, ਜੋ ਹੁਣ ਤੱਕ ਨਹੀਂ ਦਿੱਤੀ ਗਈ। ਹੁਣ ਸਿਸੋਦੀਆ ਖੁਦ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਪਹੁੰਚ ਗਏ।ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਸਿੱਖਿਆ ਦੇ ਮਿਆਰ ਨੂੰ ਲੈ ਕੇ ਆਹਮੋ ਸਾਹਮਣੇ ਹਨ।











