ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਮਿਤੀ 3 ਦਿਸੰਬਰ ਨੂੰ ਪੂਰੇ ਪੰਜਾਬ ਦੇ ਸਾਰੇ ਬੱਸ ਸਟੈਂਡ ਅਤੇ ਬੱਸਾਂ 2 ਘੰਟੇ ਬੰਦ ਕਰਕੇ ਸਰਕਾਰ ਦਾ ਪਿੱਟ ਸਿਆਪਾ ਕਰਨ ਦੇ ਨਾਲ ਨਾਲ 7 ਦਿਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।

Advertisements

ਹੜਤਾਲ ਦੀ ਤਿਆਰੀ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਪੂਰੇ ਪੰਜਾਬ ਦੇ ਸਾਰੇ ਡਿਪੂਆਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 22/11/2021 ਦੀ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕਾ ਕਰਨ ਭਰੋਸਾ ਦਿੱਤਾ ਗਿਆ ਸੀ । ਮਿਤੀ 01/12/2021 ਨੂੰ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗ ਨੂੰ ਟਾਲ ਮਟੋਲ ਦੀ ਨੀਤੀ ਨਾਲ ਕੇਵਲ 15-20 ਮਿੰਟ ਵਿੱਚ ਸਮਾਪਤ ਕਰਨ ਜਾ ਹੋਈ ਨਹੀਂ ਦਾ ਬਹਾਨਾ ਬਣਾਇਆ ਜਾ ਰਿਹਾ ਜਦੋਂ ਕਿ ਇਸ ਵਿੱਚ ਟਰਾਂਸਪੋਰਟ ਵਿਭਾਗ ਦਾ ਫੈਸਲਾ ਲਿਆ ਜਾ ਸਕਦਾ ਸੀ ਪ੍ਰੰਤੂ ਸਰਕਾਰ ਅਤੇ ਮੰਤਰੀ ਝੂਠਾ ਦੇ ਪੁਲੰਦੇ ਬੰਨ ਕੇ ਸਮਾਂ ਲੰਘਾਉਣਉਦੀ ਨੀਤੀ ਅਪਣਾ ਰਹੇ ਹਨ ਇਸ ਲਈ ਟਰਾਂਸਪੋਰਟ ਵਿਭਾਗ ਦੇ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਹੁਣ ਸੰਘਰਸ਼ ਦੇ ਰਾਹ ਤੇ ਚੱਲਣਾ ਪੈ ਰਿਹਾ ਹੈ। ਪੂਰੇ ਪੰਜਾਬ ਨੂੰ ਟਰਾਂਸਪੋਰਟ ਦੀ ਸਹੂਲਤ ਦੇਣ ਲਈ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਵਚਨਬੱਧ ਹਨ ਪਰੰਤੂ ਸਰਕਾਰ ਸਰਕਾਰੀ ਬੱਸਾਂ 10 ਹਜ਼ਾਰ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜੀ ਹੈ। ਇਸ ਲਈ ਇਹ ਸੰਘਰਸ਼ ਪੂਰੇ ਪੰਜਾਬ ਦੇ ਸਰਕਾਰੀ ਟਰਾਂਸਪੋਰਟ ਦੀਆਂ ਸਹੂਲਤਾ ਲੈਣ ਵਾਲੇ ਆਮ ਨਾਗਰਿਕ, ਔਰਤਾਂ ਬਜ਼ੁਰਗਾਂ, ਸਟੂਡੈਂਟਸ, ਪੁਲਿਸ ਮੁਲਾਜ਼ਮ, ਪੱਤਰਕਾਰ ਭਾਈਚਾਰੇ, ਕਿਸਾਨਾਂ, ਸੁਤੰਤਰਤਾ ਸੰਗਰਾਮੀ,ਅੰਗਹੀਨ, ਅੱਤਵਾਦ ਪੀੜਤ,ਕੈਂਸਰ ਪੀੜਤਾਂ ਆਦਿ ਸਾਰੇ ਵਰਗਾਂ ਦਾ ਸੰਘਰਸ਼ ਹੈ ਇਸ ਲਈ ਯੂਨੀਅਨ ਵਲੋਂ ਸਾਰੇ ਵਰਗਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਹੁਣ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਏ ਨਹੀਂ ਤਾਂ ਹੜਤਾਲ ਨੂੰ ਜਾਰੀ ਰੱਖਿਆ ਜਾਵੇਗਾ । ਇਸ ਮੌਕੇ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੋਂ ਰੇਸ਼ਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here