ਜ਼ਿਲ੍ਹੇ ਵਿੱਚ ਕੋਰੋਨਾ ਦਾ 1 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1991 ਨਵੇ ਸੈਪਲ ਲੈਣ  ਨਾਲ ਅਤੇ 1918  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਕੇਸ ਆਇਆ ਹੈ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28861 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2089 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30950 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 963701 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 934640 ਸੈਪਲ  ਨੈਗਟਿਵ ਹਨ । ਜਦ ਕਿ 2008 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ  58 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29899 ਹੈ । 

LEAVE A REPLY

Please enter your comment!
Please enter your name here