ਅੰਤਰਰਾਸ਼ਟੀ ਦਿਵਿਆਂਗਤਾ ਦਿਵਸ ਤੇ ਐੱਮਐੱਲਐੱਮ ਸੀਨੀ.ਸੈਕੰ.ਸਕੂਲ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਰੋਹ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 3 ਦਸੰਬਰ 2021 ਦਿਨ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਤੇ ਜ਼ਿਲ੍ਹਾ ਪੱਧਰੀ ਸਮਾਰੋਹ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿੱਚ ਸਵੇਰੇ 11 ਵਜੇ ਲਗਾਇਆ ਜਾਣਾ ਹੈ ਜਿਸ ਵਿੱਚ ਮੌਕੇ ਤੇ ਉਨ੍ਹਾਂ ਖੁਦ ਵੀ ਜਾਣਗੇ। ਇਸ ਤੋਂ ਇਲਾਵਾ ਸੇਵਾ ਕੇਂਦਰ ਡੀਸੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਵੀ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰੀਰਕ ਤੌਰ ਤੇ ਅੰਗਹੀਣਾਂ ਦੇ ਇਨ੍ਹਾਂ ਕੈਂਪਾਂ ਰਾਹੀਂ  ਯੂ.ਡੀ.ਆਈ.ਡੀ ਕਾਰਡ ਸਰਟੀਫਿਕੇਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਨੋਰਥ ਇਹ ਹੈ ਕਿ ਜ਼ਿਲ੍ਹੇ ਦੇ ਸਰੀਰਕ ਤੌਰ ਤੇ ਦਿਵਿਆਂਗ/ਅੰਗਹੀਣ ਲੋਕਾਂ ਦੇ ਇੱਕ ਥਾਂ ਤੇ ਅੰਗਹੀਣਤਾ ਸਰਟੀਫਿਕੇਟ ਬਣ ਜਾਣ ਕਿਉਂਕਿ ਉਨ੍ਹਾਂ ਨੂੰ ਦਫਤਰਾਂ ਵਿੱਚ ਜਾਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਕੈਂਪ ਦਾ ਲਾਭ ਉਠਾਉਣ ਲਈ ਉਹ ਆਪਣਾ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਆਪਣਾ ਪੁਰਾਣਾ ਦਿਵਿਆਂਗ ਸਰਟੀਫਿਕੇਟ ਨਾਲ ਲੈ ਕੇ ਆਉਣ।  ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

LEAVE A REPLY

Please enter your comment!
Please enter your name here