ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ (ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ। ਮੂਸੇਵਾਲਾ ਦੇ ਇੱਕ ਬੋਲ ਉੱਤੇ ਨੌਜਵਾਨ ਜੋਸ਼ ਵਿੱਚ ਆ ਜਾਂਦੇ ਹਨ। ਮੂਸੇਵਾਲਾ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਜਾਣਦਾ ਅਤੇ ਉਨ੍ਹਾਂ ਨੂੰ ਦਿਸ਼ਾ ਪ੍ਰਦਾਨ ਕਰਨ ਵਾਲਾ ਵਿਅਕਤੀ ਦੱਸਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਰਾਜ ਦੇ ਸਿਆਸੀ ਖੇਤਰ ਵਿੱਚ ਇੱਕ “ਵੱਡਾ ਦਿਨ” ਹੈ। ਇਸ ਤੋਂ ਪਹਿਲਾਂ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੂਸੇਵਾਲਾ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ, “ਅਸੀਂ ਸਿੱਧੂ ਮੂਸੇਵਾਲਾ ਨੂੰ ਪਾਰਟੀ ਵਿੱਚ ਲੈ ਰਹੇ ਹਾਂ । ਉਹ ਸਾਡੇ ਲਈ ਚੋਣ ਲੜੇਗਾ।”ਏ.ਆਈ.ਸੀ.ਸੀ. ਦੇ ਸਕੱਤਰ ਹਰੀਸ਼ ਚੌਧਰੀ ਨੇ ਉਨ੍ਹਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਸ਼ਵ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਕਰ ਰਹੇ ਸਨ, ਮੂਸੇਵਾਲਾ ਦੀ ਆਵਾਜ਼ ਸਭ ਤੋਂ ਮਜ਼ਬੂਤ ਸੀ।

Advertisements

ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਵਿੱਚ ਕੈਬਿਨੇਟ ਮੰਤਰੀ ਰਾਜਾ ਵੜਿੰਗ ਦੀ ਅਹਿਮ ਭੂਮਿਕਾ ਸੀ। ਸਵੇਰੇ ਚੰਨੀ ਅਤੇ ਸਿੱਧੂ ਨੇ ਵੜਿੰਗ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੀਟਿੰਗ ਕੀਤੀ। ਚਰਚਾ ਅਨੁਸਾਰ 28 ਸਾਲਾ ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੂਸੇਵਾਲਾ ਨੇ ਕਿਹਾ ਕਿ ਉਸਨੇ ਆਪਣਾ ਸੰਗੀਤ ਕੈਰੀਅਰ ਚਾਰ ਸਾਲ ਪਹਿਲਾਂ ਸ਼ੁਰੂ ਕੀਤਾ ਸੀ, ਪਰ ਹੁਣ ਉਹ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਕਦਮ ਚੁੱਕਣ ਲਈ ਤਿਆਰ ਹੈ। “ਮੈਂ ਅਜੇ ਵੀ ਆਪਣੇ ਪਿੰਡ ਦੇ ਉਸੇ ਘਰ ਵਿੱਚ ਰਹਿੰਦਾ ਹਾਂ। ਮੇਰੇ ਪਿਤਾ ਇੱਕ ਸਾਬਕਾ ਫੌਜੀ ਹਨ ਅਤੇ ਮੇਰੀ ਮਾਤਾ ਸਰਪੰਚ ਹੈ। ਮੇਰੇ ਇਲਾਕੇ ਬਠਿੰਡਾ ਤੇ ਮਾਨਸਾ ਦੇ ਵਸਨੀਕ ਮੇਰੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਮੇਰੇ ਤੋਂ ਉਮੀਦਾਂ ਹਨ ।

LEAVE A REPLY

Please enter your comment!
Please enter your name here