ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਮਨਾਇਆ ਅੰਤਰਰਾਸ਼ਟਰੀ ਦਿਵਿਆਂਗ ਦਿਵਸ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਰੈਡ ਕਰਾਸ ਸਕੂਲ ਫਾਰ ਡੈਫ ਅਤੇ ਪਰਿਯਾਸ ਸਕੂਲ ਦੇ ਬੱਚਿਆਂ ਨੂੰ ਮਠਿਆਈਆਂ ਅਤੇ ਤੋਹਫੇ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਨੂੰ ਵੀ ਆਮ ਬੱਚਿਆਂ ਵਾਂਗ ਹੀ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਅਜਿਹੇ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ।

Advertisements

ਜੇਕਰ ਇਨ੍ਹਾਂ ਬੱਚਿਆਂ ਨੂੰ ਪੂਰਾ ਸਹਿਯੋਗ ਤੇ ਹੌਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਅਸਲ ਨਾਇਕ ਹਨ ਜੋ ਕਿ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਅੱਗੇ ਵਧਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਰਹਿਨੁਮਾਈ ਵਿੱਚ ਰੈਡ ਕਰਾਸ ਸੁਸਾਇਟੀ ਵੱਲੋਂ ਇਹ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਕਿ ਅਜਿਹੇ ਸਾਰੇ ਲੋਕ ਆਪਣੀ ਜ਼ਿੰਦਗੀ ਇੱਜ਼ਤ ਅਤੇ ਮਾਣ ਨਾਲ ਜੀਣ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਵਧ-ਚੜ੍ਹ ਕੇ ਭਾਗ ਲਿਆ ਗਿਆ।

LEAVE A REPLY

Please enter your comment!
Please enter your name here