ਐਸ.ਜੀ.ਪੀ.ਸੀ. ਨੇ ਕੈਂਸਰ ਦੇ ਮਰੀਜ਼ ਲਈ 20 ਹਜ਼ਾਰ ਦੀ ਮਾਲੀ ਸਹਾਇਤਾ ਕੀਤੀ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਦੇ ਮਰੀਜ਼ ਨੂੰ ਇਲਾਜ ਕਰਵਾਉਣ ਲਈ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ। ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ 20 ਹਜ਼ਾਰ ਰੁਪਏ ਦਾ ਚੈੱਕ ਦਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਘੁੱਗ ਬੇਟ ਨੂੰ ਦਿੱਤਾ ਗਿਆ।

Advertisements

ਇਸ ਮੌਕੇ ਚੈੱਕ ਦਿੰਦੇ ਹੋਏ ਐਸ.ਜੀ.ਪੀ.ਸੀ. ਦੇ ਅੰਤ੍ਰਿਗ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਐਸ.ਜੀ.ਪੀ.ਸੀ. ਵੱਲੋਂ ਪਹਿਲਾਂ ਵੀ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ਼ ਲਈ ਕਈ ਤਰ੍ਹਾਂ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੀ ਹੈ ਅਤੇ ਹੁਣ ਦਲਜੀਤ ਸਿੰਘ ਨਿਵਾਸੀ ਪਿੰਡ ਘੁੱਗ ਬੇਟ ਵਾਸਤੇ ਉਕਤ ਰਾਸ਼ੀ ਕੈਂਸਰ ਦੇ ਇਲਾਜ਼ ਲਈ ਦਿੱਤੀ ਗਈ ਹੈ। ਇਸ ਮੌਕੇ ਉਚੇਚੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਤੋਂ ਇਲਾਵਾ ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਸ਼ੰਮੀ, ਰੇਸ਼ਮ ਸਿੰਘ ਸਾਬਕਾ ਸਰਪੰਚ ਨਵਾਂ ਪਿੰਡ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here