ਜ਼ਿਲ੍ਹੇ ਵਿੱਚ ਕੋਰੋਨਾ ਦੇ 7 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2157 ਨਵੇਂ ਸੈਪਲ ਲੈਣ  ਨਾਲ ਅਤੇ 2247  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਨਵੇਂ ਪਾਜੇਟਿਵ ਕੇਸ ਆਏ ਹਨ ।ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28869 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2089 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30958 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 967977 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 938544 ਸੈਪਲ  ਨੈਗਟਿਵ ਹਨ । ਜਦ ਕਿ 2372 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ  57 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29908 ਹੈ । 

LEAVE A REPLY

Please enter your comment!
Please enter your name here