ਡਿਪਟੀ ਕਮਿਸ਼ਨਰ ਨੇ ਡਾ. ਬੀ.ਆਰ. ਅੰਬੇਦਕਰ ਜੀ ਦੀ ਮੂਰਤੀ ਤੇ ਫੁੱਲ ਮਾਲਾ ਭੇਟ ਕਰਕੇ ਕੀਤੀ ਸਰਧਾਂਜਲੀ ਭੇਟ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਮਨਾਏ ਗਏ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਮਹਾਂਪ੍ਰੀਨਿਰਵਾਣ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਦਕਰ ਜੀ ਦੀ ਮੂਰਤੀ ਨੂੰ ਫੁੱਲ ਮਾਲਾ ਭੇਟ ਕੀਤੀ। ਇਸ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ।ਇਸੇ ਤਰ੍ਹਾਂ ਮਾਨਯੋਗ ਪ੍ਰਧਾਨ ਮੰਤਰੀ ਜੀ ਵੱਲੋਂ ਕੀਤਾ ਜਾਣ ਵਾਲਾ ਲਾਈਵ ਪੋ੍ਰਗਰਾਮ ਅਟੈਂਡ ਕੀਤਾ ਗਿਆ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰ ਦੇ ਇਸ ਮਹਾਨ ਸਪੂਤ ਨੂੰ ਉਹਨਾਂ ਦੇ ਮਹਾਂਪ੍ਰੀਨਿਰਵਾਣ ਦਿਵਸ ਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕਰਨ ਦਾ ਮੌਕਾ ਮਿਿਲਆ ਹੈ ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫਿਰੋਜ਼ਪੁਰ ਬਰਿੰਦਰ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਜੀਤ ਸਿੰਘ, ਸੁਨੀਤਾ ਸੀਨੀਅਰ ਸਹਾਇਕ, ਜਗਜੀਤ ਸਿੰਘ ਸਟੈਨੋ, ਮਨੋਹਰ ਲਾਲ ਪ੍ਰਧਾਨ ਪੀ.ਐਮ.ਐਸ.ਯੂ, ਜੋਗਿੰਦਰ ਸਿੰਘ ਸੁਪਰਡੈਂਟ ਗ੍ਰੇਡ-1, ਜਗਸੀਰ ਗੋਲਡ ਰੀਡਰ ਤਹਿਸੀਲਦਾਰ ਫਿਰੋਜ਼ਪੁਰ, ਅਸ਼ੋਕ ਕੁਮਾਰ ਕਮਿਸ਼ਨਰ ਦਫ਼ਤਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here