ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਜਿਲ੍ਹਾ ਪੱਧਰੀ ਕੱਢਿਆ ਗਿਆ ਰੋਸ ਮਾਰਚ, ਵਿਧਾਇਕ ਅਰੋੜਾ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਮੂਹ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਚੱਲ ਰਹੀ ਹੜਤਾਲ ਅੱਜ 15ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਇਸ ਸਬੰਧ ਵਿੱਚ ਗੂੰਗੀ ਬੋਲੀ ਸਰਕਾਰ ਨੂੰ ਹਿਲਾਉਣ ਲਈ ਐਨ.ਐਚ.ਐਮ ਕਰਮਚਾਰੀਆਂ ਵੱਲੋਂ ਸਿਵਲ ਹਸਪਤਾਲ, ਹੁਸ਼ਿਆਰਪੁਰ ਤੋਂ ਲੈਕੇ ਸ਼ੈਸ਼ਨ ਚੋਕ ਤੱਕ ਇਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਦੇ ਐਨ.ਐਚ.ਐਮ. ਅਧੀਨ ਕੰਮ ਕਰ ਰਹੇ ਕਰਮਚਾਰੀ (ਕਲੈਰੀਕਲ, ਮੈਡੀਕਲ, ਪੈਰਾ-ਮੈਡੀਕਲ ਅਤੇ ਆਸ਼ਾ ਵਰਕਰਾਂ) ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਸ਼੍ਰੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਐਨ.ਐਚ.ਐਮ. ਕਰਮਚਾਰੀ ਪਿਛਲੇ 15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ਤੇ ਆਪਣੀ ਵਧੀਆਂ ਸੇਵਾਂਵਾਂ ਦੇ ਰਹੇ ਹਨ, ਫਿਰ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪਾਸੋਂ ਪਾਸਾ ਵਟੀ ਬੈਠੀ ਹੈ।ਕੋਵਿਡ ਮਹਾਂਮਾਰੀ ਵਿਚ ਇਨ੍ਹਾਂ ਕਰਮਚਾਰੀਆਂ ਨੇ ਦਿਨ ਰਾਤ ਇੱਕ ਕਰ ਕੇ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ।

Advertisements

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਦ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੁਲਰਾਈਜੇਸ਼ਨ ਆਫ ਕਾਂਟ੍ਰੇਕਚੁਅਲ ਇੰਪਲਾਈਜ ਬਿਲ 2021 ਬਣਾਇਆ ਗਿਆ ਹੈ, ਉਹ ਮੁਲਾਜਮਾਂ ਨਾਲ ਸਰਾਸਰ ਧੋਖਾ ਹੈ। ਕਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਸਮੂਹ ਐਨ.ਐਚ.ਐਮ. ਕਰਮਚਾਰੀਆਂ ਨੇ ਆਪਣੀ ਜਾਨ ਜੋਖਿਮ ਵਿੱਚ ਪਾਕੇ ਵੱਢਮੁੱਲੀਆਂ ਸੇਵਾਂਵਾਂ ਦਿੱਤੀਆਂ ਹਨ। ਪਰ ਸਰਕਾਰ ਦੇ ਇਸ ਅੜੀਅਲ ਵਤੀਰੇ ਕਾਰਨ ਇਨ੍ਹਾਂ ਕਰੋਨਾ ਯੋਧਿਆਂ ਨੂੰ ਸੜਕਾਂ ਤੇ ਰੂਲਣਾ ਪੈ ਰਿਹਾ ਹੈ। ਇਸ ਮੋਕੇ ਕਰਮਚਾਰੀਆਂ ਵੱਲੋਂ ਸਰਕਾਰ ਵਿਰੋਧੀ ਨਾਰੇਬਾਜੀ ਕੀਤੀ ਗਈ ਅਤੇ ਕਿਹਾ ਗਿਆ ਕਿ ਜੇਕਰ ਸਾਡੀ ਮੰਗਾਂ ਵੱਲ ਧਿਨਆਨ ਨਹੀਂ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੋਕੇ ਪੰਜਾਬ ਚੀਫ ਫਾਰਮੇਸੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਇੰਦਰਜੀਤ ਸਿੰਘ ਸ਼੍ਰੀ ਪਰਮਿੰਦਰ ਸਿੰਘ, ਪ੍ਰਧਾਨ ਆਸ਼ਾ ਵਰਕਰ ਯੂਨੀਅਨ ਸ਼੍ਰੀਮਤੀ ਹਰਨਿੰਦਰ ਕੋਰ, ਜਿਲ੍ਹਾ ਪ੍ਰਧਾਨ ਸ਼੍ਰੀ ਗੁਰਜਿੰਦਰ ਸਿੰਘ ਬਨਵੈਤ ਸਰਵ ਸਿੱਖਿਆ ਅਭਿਆਨ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜਮ ਵੱਲੋਂ ਆਪਣੇ ਸਾਥੀਆਂ ਸਮੇਤ ਐਨ.ਐਚ.ਐਮ. ਯੂਨੀਅਨ ਨੂੰ ਸਮਰੱਥਨ ਦਿੱਤਾ ਗਿਆ।ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸੀ-ਪ

LEAVE A REPLY

Please enter your comment!
Please enter your name here